My blog
International

ਪੀ. ਐੱਮ. ਮੋਦੀ ਨੂੰ ਮਿਲਿਆ UAE ਦਾ ਸਰਵਉੱਚ ਨਾਗਰਿਕ ਸਨਮਾਨ

 ਯੂ. ਏ. ਈ. ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉੱਥੋਂ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਨਿਵਾਜਿਆ ਗਿਆ ਹੈ। ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਪੈਰਿਸ ਤੋਂ ਆਬੂਧਾਬੀ ਪੁੱਜੇ। ਸ਼ਨੀਵਾਰ ਨੂੰ ਉਨ੍ਹਾਂ ਨੂੰ ਯੂ. ਏ. ਈ. ਦਾ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਜ਼ਾਇਦ’ ਨਾਲ ਸਨਮਾਨਤ ਕੀਤਾ ਗਿਆ ਹੈ। ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਜ਼ਾਇਦ ਅਲ ਨਾਹਿਆਨ ਨੇ ਮੋਦੀ ਨੂੰ ਇਹ ਸਨਮਾਨ ਦਿੱਤਾ। 


ਇਸ ਤੋਂ ਪਹਿਲਾਂ ਇੱਥੋਂ ਦੀ ਮੀਡੀਆ ਨੂੰ ਦਿੱਤੀ ਇੰਟਰਵੀਊ ਦੌਰਾਨ ਪੀ. ਐੱਮ. ਮੋਦੀ ਨੇ ਆਰਟੀਕਲ 370 ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ 4 ਦਹਾਕਿਆਂ ਤੋਂ ਸਰਹੱਦ ਪਾਰ ਤੋਂ ਜਾਰੀ ਅੱਤਵਾਦ ਕਾਰਨ ਪੀੜਤ ਸੀ। ਅਜਿਹੇ ‘ਚ ਇਹ ਕਦਮ ਚੁੱਕਣਾ ਜ਼ਰੂਰੀ ਸੀ। ਪੀ. ਐੱਮ. ਨੇ ਕਿਹਾ ਕਿ ਆਰਟੀਕਲ 370 ਸਾਡਾ ਅੰਦਰੂਨੀ ਮਾਮਲਾ ਹੈ ਜੋ ਕਿ ਪੂਰੀ ਤਰ੍ਹਾਂ ਲੋਕਤੰਤਰੀ ਤੇ ਪਾਰਦਰਸ਼ੀ ਹੈ।

Related posts

ਪਾਕਿ ਨੇ ਰਾਸ਼ਟਰਪਤੀ ਕੋਵਿੰਦ ਲਈ ਹਵਾਈ ਖੇਤਰ ਖੋਲ੍ਹਣ ਤੋਂ ਕੀਤੀ ਕੋਰੀ ਨਾਂਹ

Manpreet Kaur

ਚੀਨੀ ਚੀਜ਼ਾਂ ‘ਤੇ ਸ਼ੁਲਕ ਮੁਅੱਤਲ ਕਰ ਸਕਦਾ ਹੈ ਅਮਰੀਕਾ

Manpreet Kaur

2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਭਾਰਤੀ ਵੋਟਰ ਨਿਭਾਉਣਗੇ ਅਹਿਮ ਭੂਮਿਕਾ

admin

Leave a Comment