ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਟਿਆਲਾ ਜ਼ਿਲੇ ‘ਚ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ‘ਚ ਅਧਿਕਾਰੀਆਂ ਵਲੋਂ ਲੋਕ ਮਸਲਿਆਂ ਦੇ ਹੱਲ ‘ਚ ਢਿੱਲ ਵਰਤਣ ਕਾਰਣ ਉੱਠੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਬੁੱਧਵਾਰ ਸਪੱਸ਼ਟ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ‘ਚ ਲੋਕਾਂ ਤੇ ਲੋਕਾਂ ਵਲੋਂ ਚੁਣੇ ਗਏ ਪ੍ਰਤੀਨਿਧੀਆਂ ਪ੍ਰਤੀ ਪ੍ਰਸ਼ਾਸਨ ਦੀ ਜਵਾਬਦੇਹੀ ਯਕੀਨੀ ਬਣਾਈ ਜਾਏਗੀ। ਅਫਸਰਸ਼ਾਹੀ ਦੀ ਮਨਮਰਜ਼ੀ ਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਸਹਿਣ ਨਹੀਂ ਕੀਤਾ ਜਾਏਗਾ। ਕਾਂਗਰਸ ਪਾਰਟੀ ਦੀ ਸਰਕਾਰ ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲੇ ਵਿਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਹੋਰ ਵੀ ਗੰਭੀਰ ਮਾਮਲਾ ਹੈ। ਸੂਬੇ ਦੇ ਕਿਸੇ ਵੀ ਜ਼ਿਲੇ ਵਿਚ ਪਟਿਆਲਾ ਜ਼ਿਲੇ ਵਰਗੀ ਘਟਨਾ ਸਹਿਣ ਨਹੀਂ ਕੀਤੀ ਜਾਏਗੀ।
previous post