My blog
Patiala

ਸਡ਼ਕ ਹਾਦਸੇ ’ਚ ਮੋਟਰਾਸਾਈਕਲ ਸਵਾਰ ਦੀ ਮੌਤ

ਸਮਾਣਾ-ਪਾਤਡ਼ਾਂ ਸਡ਼ਕ ’ਤੇ ਸਥਿਤ ਪਿੰਡ ਪ੍ਰੇਮ ਸਿੰਘ ਵਾਲਾ ਨੇਡ਼ੇ ਇਕ ਮੋਟਰਸਾਈਕਲ ਅਤੇ ਕਾਰ ਵਿਚਕਾਰ ਵਾਪਰੇ ਸਡ਼ਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਚਾਲਕ ਨੂੰ ਕਾਬੂ ਕਰ ਕੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਹਰਦੇਵ ਸਿੰਘ (46) ਪੁੱਤਰ ਹਰਭਜਨ ਸਿੰਘ ਵਾਸੀ ਸਫੀਪੁਰ ਕਲਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸਮਾਣਾ ਪਹੁੰਚੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਅਮਨਦੀਪ ਸਿੰਘ ਵੱਲੋਂ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪਿਤਾ ਮੋਟਰਸਾਈਕਲ ’ਤੇ ਨੇਡ਼ਲੇ ਪਿੰਡ ਸ਼ਾਹਪੁਰ ਜਾ ਰਿਹਾ ਸੀ। ਪਿੰਡ ਤੋਂ ਕੁਝ ਦੂਰੀ ’ਤੇ ਪ੍ਰੇਮ ਸਿੰਘ ਵਾਲਾ ਪਿੰਡ ਨੇਡ਼ੇ ਆ ਰਹੀ ਇਕ ਕਾਰ ਨਾਲ ਹਾਦਸਾ ਹੋ ਗਿਆ। ਗੰਭੀਰ ਜ਼ਖ਼ਮੀ ਹਰਦੇਵ ਸਿੰਘ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਇਲਾਜ ਦੌਰਾਨ ਹਰਦੇਵ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਮਿਤ੍ਰਕ ਦੇ ਬੇਟੇ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Related posts

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਸ਼ੁਰੂ

Manpreet Kaur

ਬਿਜਲੀ ਮਹਿਕਮੇ ਤੋਂ ਨਾਰਾਜ਼ 35 ਹਜ਼ਾਰ ਕਰਮਚਾਰੀ ਅੱਜ ਤੋਂ ਕਰਨਗੇ ‘ਨੋ ਪੇਅ ਨੋ ਵਰਕ’ ਹੜਤਾਲ

Manpreet Kaur

ਜਥੇਦਾਰ ਤੋਂ ਬਾਅਦ ਹੁਣ ਸੁਖਬੀਰ ਤੇ ਲੌਂਗੋਵਾਲ ਵਲੋਂ ਮਾਨ ਦੇ ਬਿਆਨ ਦੀ ਨਿਖੇਧੀ

admin

Leave a Comment