My blog
Patiala

ਅਵਾਰਾ ਕੁੱਤਿਆਂ ਦੀ ਦਹਿਸ਼ਤ, ਲੋਕ ਪ੍ਰੇਸ਼ਾਨ

ਹਰ ਰੋਜ਼ ਪੰਜਾਬ ਵਿਚ ਕਿਤੇ ਨਾ ਕਿਤੇ ਮਾਸੂਮ ਬੱਚਿਆਂ ‘ਤੇ ਕੁੱਤਿਆਂ ਵੱਲੋਂ ਕੀਤੇ ਹਮਲੇ ਦੀ ਘਟਨਾ ਸੁਣਨ ਨੂੰ ਮਿਲਦੀ ਹੈ। ਦਿਨ-ਪ੍ਰਤੀ-ਦਿਨ ਵਧ ਰਹੀ ਖੂੰਖਾਰ ਕੁੱਤਿਆਂ ਦੀ ਗਿਣਤੀ ਤੋਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਨੌਰ ਦੇ ਲੋਕਾਂ ਦਾ ਕਹਿਣਾ ਹੈ ਕਿ ਕੁੱਤਿਆਂ ਦੀ ਦਹਿਸ਼ਤ ਇੰਨੀ ਜ਼ਿਆਦਾ ਹੋ ਗਈ ਹੈ ਕਿ ਇਹ ਪਸ਼ੂਆਂ ਸਮੇਤ ਆਮ ਲੋਕਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਪ੍ਰਸ਼ਾਸਨ ਸੁੱਤਾ ਨਜ਼ਰ ਆ ਰਿਹਾ।  ਅਨੁਸਾਰ ਭਾਵੇਂ ਕੁਝ ਸਮਾਂ ਪਹਿਲਾਂ ਪਸ਼ੂ ਪਾਲਣ ਵਿਭਾਗ ਵੱਲੋਂ ਸ਼ਹਿਰੀ ਖੇਤਰਾਂ ‘ਚ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਪਰ ਇਹ ਅੱਜਕਲ ਠੰਡੇ ਬਸਤੇ ‘ਚ ਪਈ ਨਜ਼ਰ ਆ ਰਹੀ ਹੈ। ਹੁਣ ਫਿਰ ਇਲਾਕੇ ਦੇ ਲੋਕਾਂ ਨੂੰ ਕੁੱਤਿਆ ਦੇ ਖੌਫ ਤੋਂ ਛੁਟਕਾਰਾ ਨਹੀਂ ਮਿਲ ਰਿਹਾ ਹੈ। ਪੇਂਡੂ ਖੇਤਰਾਂ ‘ਚ ਅਵਾਰਾ ਕੁੱਤਿਆਂ ਵੱਲੋਂ ਮਾਸੂਮ ਬੱਚਿਆਂ, ਬਜ਼ੁਰਗਾਂ, ਔਰਤਾਂ ਅਤੇ ਪਸ਼ੂਆਂ ਆਦਿ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ।

Related posts

ਸਿੱਖ ਆਗੂ ਨੂੰ ਮਿਲਣ ਪਹੁੰਚੇ ਚੰਦੂਮਾਜਰਾ, ਲਗਾਏ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼

admin

ਪੰਜਾਬ ਯੂਥ ਕਾਂਗਰਸ ਚੋਣਾਂ ਲਈ ਮੰਤਰੀਆਂ ਤੇ ਵਿਧਾਇਕਾਂ ਦੇ ‘ਕਾਕੇ’ ਮੈਦਾਨ ‘ਚ

Manpreet Kaur

650 ਕਰੋੜ ਦੀ ਮਸ਼ੀਨਰੀ ਵੀ ਨਹੀ ਰੋਕ ਸਕੀ ਪਰਾਲੀ ਸਾੜਨ ਦੀਆਂ ਘਟਨਾਵਾਂ

Manpreet Kaur

Leave a Comment