My blog
Punjab

ਕੈਪਟਨ ਅਮਰਿੰਦਰ ਦੀ ਸਰਕਾਰ ਪੰਜਾਬ ਨੂੰ ਲੱਗੇ ਗ੍ਰਹਿਣ ਵਾਂਗ : ਸ਼ਵੇਤ ਮਲਿਕ

ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੰਜਾਬ ‘ਤੇ ਲੱਗਿਆ ਗ੍ਰਹਿਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਦਿਨ ਬੱਸ ਗਿਣਤੀ ਦੇ ਹੀ ਰਹਿ ਗਏ ਹਨ ਕਿਉਂਕਿ ਚੋਣ ਵਾਅਦੇ ਪੂਰੇ ਨਾ ਕਰਨ ਕਾਰਨ ਪੰਜਾਬ ਅੰਦਰ ਕਾਂਗਰਸ ਖਿਲਾਫ ਬਹੁਤ ਵੱਡੀ ਲਹਿਰ ਹੈ। ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵਰਦਿਆਂ ਕਿਹਾ ਕਿ ਕੈਪਟਨ ਵਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪ੍ਰੰਤੂ ਸਰਕਾਰ ਬਣਦਿਆਂ ਹੀ ਕੈਪਟਨ ਉਨ੍ਹਾਂ ਵਾਅਦਿਆਂ ਨੂੰ ਭੁੱਲ ਕੇ ਆਪਣੀ ਐਸ਼ਪ੍ਰਸਤੀ ‘ਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਰਾਜ ਅੰਦਰ ਰੇਤ ਮਾਫੀਆ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ, ਸੂਬੇ ਅੰਦਰ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਹਰ ਪਾਸੇ ਅਫਰਾ ਤਫਰੀ ਵਾਲਾ ਮਾਹੋਲ ਬਣਿਆ ਹੋਇਆ ਹੈ ਪਰ ਕੈਪਟਨ ਨੂੰ ਇਨ੍ਹਾਂ ਗੱਲਾਂ ਨਾਲ ਕੋਈ ਮਤਲਬ ਨਹੀਂ ਹੈ ਤੇ ਨਾ ਹੀ ਉਹ ਇਨ੍ਹਾਂ ਮਸਲਿਆਂ ਸਬੰਧੀ ਕਿਸੇ ਨਾਲ ਗੱਲ ਕਰਨੀ ਚਾਹੁੰਦਾ ਹੈ। 

Related posts

ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਕੋਰਟ 16 ਸਤੰਬਰ ਨੂੰ ਕਰੇਗੀ ਸੁਣਵਾਈ

Manpreet Kaur

ਹੜ੍ਹਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਲਈ ਬੀਬੀ ਜਗੀਰ ਕੌਰ ਦੀ ਸਰਕਾਰ ਨੂੰ ਮੰਗ

Manpreet Kaur

ਸਿਹਤ ਵਿਭਾਗ ਨੇ ਚੁੱਕਿਆ ਕਰਤਾਰਪੁਰ ਲਾਂਘੇ ‘ਚ ਕੰਮ ਰਹੇ ਕਰਮਚਾਰੀਆਂ ਦੀ ਸਿਹਤ ਸੰਭਾਲ ਦਾ ਬੀੜਾ

Manpreet Kaur

Leave a Comment