My blog
Punjab

‘ਜਾਗੋ’ ਨੇ ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ਮਨਾਹੀ ਦਾ ਠੀਕਰਾ ਅਕਾਲੀ ਦਲ ‘ਤੇ ਭੰਨਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਕਰਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਲੋਂ ਲੋਕ ਸਭਾ ‘ਚ ਦਿੱਤੀ ਗਈ ਸਫਾਈ ਦੇ ਬਾਅਦ ‘ਜਾਗੋ’ ਪਾਰਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਦਰਅਸਲ ਸ਼ਾਹ ਨੇ ਕਾਂਗਰਸ ਦੇ ਲੋਕਸਭਾ ਸੰੰਸਦ ਮੈਂਬਰ ਅਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਦੇ ਸਵਾਲ ਦੇ ਜਵਾਬ ‘ਚ ਸਾਫ਼ ਕਿਹਾ ਸੀ ਕਿ ਭਾਈ ਰਾਜੋਆਣਾ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਆਫ ਨਹੀਂ ਕੀਤਾ ਗਿਆ ਹੈ, ਜਿਸ ਕਰ ਕੇ ਜਾਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ) ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਮਸਲਿਆਂ ਉੱਤੇ ਸੰਭਲ ਕੇ ਬੋਲਣ ਦੀ ਨਸੀਹਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਉਮਰ ਕੈਦ ਦੀ ਸਜ਼ਾ ਮੁਆਫੀ ਦੀ ਮੀਡੀਆ ਵਲੋਂ ਜਾਰੀ ਕੀਤੀ ਗਈ ਗੈਰ-ਅਧਿਕਾਰਿਕ ਅਤੇ ਗੈਰ-ਪੁਸ਼ਟ ਖਬਰ ‘ਤੇ ਹੀ ਅਕਾਲੀ ਦਲ ਦੇ ਆਗੂਆਂ ਨੇ ਪੁੰਨ ਖੱਟਣ ਦੀ ਜਲਦੀ ‘ਚ ਕੌਮ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ, ਕਿਉਂਕਿ ਇਨ੍ਹਾਂ ਦੀ ਇਸ ਗਲਤੀ ਨਾਲ ਬੇਅੰਤ ਸਿੰਘ ਦੇ ਪਰਿਵਾਰ ਨੂੰ ਵੀ ਸਰਕਾਰ ਉੱਤੇ ਦਬਾਅ ਪਾਉਣ ਦਾ ਬੇਲੌੜਾ ਮੌਕਾ ਮਿਲ ਗਿਆ। ਉਨ੍ਹਾਂ ਕਿਹਾ ਕਿ ਕਮਾਲ ਇਸ ਗੱਲ ਦੀ ਹੈ ਕਿ ਅਕਾਲੀ ਦਲ ਦੀ ਸਰਕਾਰ ‘ਚ ਮੰਤਰੀ ਹੋਣ ਦੇ ਬਾਵਜੂਦ ਇਹ ਲੋਕ ਗ੍ਰਹਿ ਮੰਤਰਾਲੇ ਤੋਂ ਖਬਰ ਦੀ ਪੁਸ਼ਟੀ ਨਹੀਂ ਕਰ ਪਾਏ ਸਗੋਂ ਪੁੰਨ ਖੱਟਣ ਦੀ ਹੋੜ ਵਿਚ ਧੜਾਧੜ ਟਵੀਟ ਕਰ ਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰ ਦਿੱਤਾ। ਇਹ ਅਕਾਲੀ ਦਲ ਦੀ ਖੋਖਲੇ ਹੋਏ ਵਿਚਾਰਕ ਸਭਿਆਚਾਰ ਦੀ ਝਲਕੀ ਹੈ।

Related posts

ਕਿਸਾਨਾਂ ਲਈ ਖ਼ੁਸ਼ਖ਼ਬਰੀ! ਅਗਲੇ ਹਫ਼ਤੇ ਤੋਂ ਘਰ ਬੈਠੇ ਹੀ ਮਿਲੇਗਾ ਕੇਂਦਰੀ ਸਕੀਮ ਦਾ ਲਾਭ

Manpreet Kaur

ਸੁਖਬੀਰ ਬਾਦਲ ਵਲੋਂ ਝਾਰਖੰਡ ਦੇ ਮੁੱਖ ਮੰਤਰੀ ਨੂੰ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਦੀ ਅਪੀਲ

Manpreet Kaur

ਪੌਂਗ ਡੈਮ ’ਚ ਪਾਣੀ ਦਾ ਪੱਧਰ ਘਟਿਆ, ਬੀ. ਬੀ. ਐੱਮ. ਬੀ. ਨਹੀਂ ਛੱਡੇਗਾ ਪਾਣੀ

Manpreet Kaur

Leave a Comment