ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਜਿੱਥੇ ਆਵਾਰਾ ਕੁੱਤੇ ਲੋਕਾਂ ਦੀਆਂ ਜਾਨਾਂ ਦਾ ਖੌਅ ਬਣੇ ਹੋਏ ਹਨ ਉਸ ਦੇ ਨਾਲ ਹੀ ਸੜਕਾਂ ਅਤੇ ਖੇਤਾਂ ‘ਚ ਘੁੰਮਦੇ ਬੇਸਹਾਰਾ ਪਸ਼ੂ ਵੀ ਦਿਨੋ ਦਿਨ ਵੱਡੀ ਸਿਰਦਰਦੀ ਬਣਦੇ ਜਾ ਰਹੇ ਹਨ। ਸੜਕਾਂ ‘ਤੇ ਮੌਤ ਦੇ ਦੂਤ ਬਣ ਕੇ ਘੁੰਮਦੇ ਇਨ੍ਹਾਂ ਬੇਸਹਾਰਾ ਪਸ਼ੂਆਂ ਦੇ ਮਾਮਲੇ ਵਿਚ ਸਭ ਤੋਂ ਵੱਡੀ ਤਰਾਸਦੀ ਇਹ ਹੈ ਕਿ ਇਹ ਨਾ ਸਿਰਫ ਜਾਨਲੇਵਾ ਹਾਦਸਿਆਂ ਦਾ ਕਾਰਣ ਬਣ ਰਹੇ ਹਨ ਅਤੇ ਸਗੋਂ ਇਨ੍ਹਾਂ ਪਸ਼ੂਆਂ ਵੱਲੋਂ ਰਾਤ ਸਮੇਂ ਕਿਸਾਨਾਂ ਦੀਆਂ ਫਸਲਾਂ ਦਾ ਵੀ ਭਾਰੀ ਨੁਕਸਾਨ ਕਰ ਦਿੱਤਾ ਜਾਂਦਾ ਹੈ ਪਰ ਸਿਤਮ ਦੀ ਗੱਲ ਇਹ ਹੈ ਕਿ ਇਨ੍ਹਾਂ ਪਸ਼ੂਆਂ ਨੂੰ ਸਾਂਭਣ ਅਤੇ ਰੱਖਣ ਲਈ ਅਜੇ ਤੱਕ ਕੋਈ ਵੀ ਅਜਿਹੀ ਨੀਤੀ ਨਹੀਂ ਬਣਾਈ ਜਾ ਸਕੀ ਜਿਸ ਨਾਲ ਦਿਨੋ ਦਿਨ ਵਧ ਰਹੀ ਇਸ ਵੱਡੀ ਸਮੱਸਿਆ ਦਾ ਹੱਲ ਹੋ ਸਕੇ।
previous post