My blog
Punjab

ਫੂਲਕਾ ਨੇ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ‘ਤੇ ਭੰਨਿਆ ਠੀਕਰਾ

ਸਾਬਕਾ ਵਿਧਾਇਕ ਅਤੇ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਐੱਸ. ਜੀ. ਪੀ. ਸੀ. ਚੋਣ ਕਰਵਾਉਣ ਦੇ ਮਾਮਲੇ ‘ਚ ਉਨ੍ਹਾਂ ਵਲੋਂ ਕੁੱਝ ਨਾ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਫੂਲਕਾ ਨੇ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਠੀਕ ਸਮੇਂ ‘ਤੇ ਠੀਕ ਕਦਮ ਚੁੱਕਦੇ ਤਾਂ ਕੇਂਦਰ ਸਰਕਾਰ ਐੱਸ. ਜੀ. ਪੀ. ਸੀ. ਚੋਣ ਪ੍ਰੀਕਿਰਿਆ ਸ਼ੁਰੂ ਕਰਨ ਲਈ ਮਜਬੂਰ ਹੁੰਦੀ। ਫੂਲਕਾ ਨੇ ਆਪਣੇ ਪੱਤਰ ‘ਚ ਕਿਹਾ ਕਿ ਉਨ੍ਹਾਂ 14 ਦਸੰਬਰ, 2018 ਨੂੰ ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਭੇਜੇ ਗਏ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਕਤ ਪੱਤਰ ‘ਚ ਸਪੱਸ਼ਟ ਕੀਤਾ ਗਿਆ ਸੀ ਕਿ 16 ਦਸੰਬਰ, 2016 ਨੂੰ ਐੱਸ.ਜੀ.ਪੀ.ਸੀ. ਦੇ ਮੌਜੂਦਾ ਹਾਊਸ ਦੀ ਟਰਮ ਖਤਮ ਹੋ ਗਈ ਸੀ ਅਤੇ ਕੇਂਦਰ ਸਰਕਾਰ ਵਲੋਂ ਜਸਟਿਸ ਦਰਸ਼ਨ ਸਿੰਘ ਨੂੰ 1 ਅਗਸਤ, 2018 ਨੂੰ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ ਨਿਯੁਕਤ ਵੀ ਕਰ ਦਿੱਤਾ ਗਿਆ ਸੀ। ਹਾਲਾਂਕਿ ਜਸਟਿਸ ਦਰਸ਼ਨ ਸਿੰਘ ਜੁਆਇਨ ਨਹੀਂ ਕਰ ਸਕੇ ਸਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਜਗ੍ਹਾ ਨਿਯੁਕਤੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੇਵਾਮੁਕਤ ਜੱਜਾਂ ਦਾ ਪੈਨਲ ਵੀ ਮੰਗ ਲਿਆ ਸੀ।

Related posts

ਭਾਜਪਾ ਦੀ ਮੰਗ, ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਬਟਾਲਾ ਫੈਕਟਰੀ ਧਮਾਕੇ ਦੀ ਜਾਂਚ

Manpreet Kaur

ਕੱਕਾਰ ਵੀ ਪਾਵਾਂਗੇ ਤੇ ਸਰਕਾਰੀ ਨੌਕਰੀ ਵੀ ਕਰਾਂਗੇ, ਵੇਖਦੇ ਹਾਂ ਕਿਹੜੀ ਤਾਕਤ ਸਾਨੂੰ ਰੋਕਦੀ ਹੈ : ਜੀ. ਕੇ

Manpreet Kaur

ਨਿਊਯਾਰਕ ‘ਚ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਸਾਹਿਬ ਦਾ ਪ੍ਰਕਾਸ਼ ਦਿਹਾੜਾ

Manpreet Kaur

Leave a Comment