My blog
Punjab

ਮੁੱਖ ਮੰਤਰੀ ਵਲੋਂ ਦੁਸਹਿਰਾ ਤੇ ਦੁਰਗਾ ਪੂਜਾ ਦੇ ਤਿਉਹਾਰਾਂ ਦੀ ਵਧਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪਵਿੱਤਰ ਤਿਉਹਾਰਾਂ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਕਾਇਮ ਰੱਖਣ ਪ੍ਰਤੀ ਮੁੜ ਸਮਰਪਿਤ ਹੋਣ ਦਾ ਅਹਿਦ ਲੈਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਦੀਆਂ ਮਹਾਨ ਕਦਰਾਂ-ਕੀਮਤਾਂ ਚੰਗਿਆਈ ਦੇ ਰਸਤੇ ‘ਤੇ ਚੱਲਣ ਲਈ ਮਨੁੱਖਤਾ ਨੂੰ ਸੇਧ ਦਿੰਦੀਆਂ ਹਨ ਜੋ ਸਾਨੂੰ ਪਵਿੱਤਰ ਜੀਵਨ ਦੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਤਿਉਹਾਰਾਂ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਸਮੇਤ ਆਦਰਸ਼ਾਂ ਅਤੇ ਰਵਾਇਤਾਂ ‘ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿਚ ਅਸਹਿਣਸ਼ੀਲਤਾ ਅਤੇ ਨਿਰਾਸ਼ਾ ਵਧਣ ਦੇ ਸੰਦਰਭ ਵਿਚ ਇਹ ਆਦਰਸ਼ ਹੋਰ ਵੀ ਜ਼ਿਆਦਾ ਸਾਰਥਕ ਹਨ। ਉਨ੍ਹਾਂ ਸਾਰਿਆਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਆਪਸੀ ਮੇਲ-ਮਿਲਾਪ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Related posts

ਪੰਜਾਬ ‘ਚ ਮਹਿੰਗੀ ਹੋਈ ਰੇਤ ਬੱਜਰੀ, ਮੁੱਖ ਮੰਤਰੀ ਦਫਤਰ ਵੀ ਨਹੀਂ ਰੁਕਵਾ ਸਕਿਆ ਗੁੰਡਾ ਟੈਕਸ

Manpreet Kaur

ਬਿਜਲੀ ਅੰਦੋਲਨ ਸ਼ੁਰੂ, ‘ਆਪ’ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ-ਪੱਤਰ

admin

ਜ਼ਿਲਾ ਮੈਜਿਸਟ੍ਰੇਟ ਨੇ 28 ਤੇ 29 ਅਗਸਤ ਨੂੰ ਲਾਇਸੰਸੀ ਅਸਲਾ/ਹਥਿਆਰ ਚੁੱਕਣ ’ਤੇ ਲਗਾਈ ਪਾਬੰਦੀ

Manpreet Kaur

Leave a Comment