My blog
Punjab

ਸ੍ਰੀ ਗੁਰੂ ਰਵਿਦਾਸ ਮੰਦਰ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਵਾਂਗੇ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੁਗਲਕਾਬਾਦ ਦਿੱਲੀ ਵਿਖੇ ਦਿੱਲੀ ਵਿਕਾਸ ਅਥਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਢਾਹੁਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿ ਅਕਾਲੀ ਦਲ ਇਸ ਕੇਸ ਦੀ ਕਾਨੂੰਨੀ ਲੜਾਈ ‘ਚ ਮੱਦਦ ਕਰਨ ਅਤੇ ਇਤਿਹਾਸਕ ਮੰਦਰ ਦੀ ਮੁੜ ਉਸਾਰੀ ਦਾ ਖਰਚਾ ਉਠਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਨਿੱਖੜਵਾਂ ਅੰਗ ਹੈ, ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਧਾਰਮਿਕ ਗੁਰੂਆਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰੇਗਾ ਅਤੇ ਜਲਦੀ ਹੀ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਏਗਾ। ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੁਖਬੀਰ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੇ ਪੰਜਾਬ ਤੇ ਪੰਜਾਬ ਤੋਂ ਬਾਹਰ ਰਹਿੰਦੇ ਲੱਖਾਂ ਸ਼ਰਧਾਲੂਆਂ ਦੇ ਵਿਸ਼ਵਾਸ ਤੇ ਭਰੋਸੇ ਦਾ  ਸਵਾਲ ਹੈ। ਇਸ ਘੜੀ ‘ਚ ਅਕਾਲੀ ਦਲ ਪੂਰੀ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਦੇ ਨਾਲ ਖੜ੍ਹਾ ਹੈ। ਅਕਾਲੀ ਦਲ ਪ੍ਰਧਾਨ ਨੇ ਇਹ ਮਾਮਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾ ਕੇ ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸੁਖਬੀਰ ਨੇ ਇਸ ਗੱਲ ‘ਤੇ ਹੈਰਾਨੀ ਤੇ ਅਫਸੋਸ ਪ੍ਰਗਟ ਕੀਤਾ ਕਿ ਸਾਸ਼ਕ ਸਿਕੰਦਰ ਲੋਧੀ ਵਲੋਂ ਦਿੱਤੀ ਜਿਸ ਜ਼ਮੀਨ ‘ਤੇ ਇਹ ਇਤਿਹਾਸਕ ਮੰਦਰ ਬਣਿਆ ਸੀ। ਉਸ ਦੀ ਪੁਸ਼ਟੀ ਮਾਲ ਵਿਭਾਗ ਦੇ ਰਿਕਾਰਡ ਵੀ ਕਰਦੇ ਹਨ ਕਿ ਇਹ ਜ਼ਮੀਨ ਰਵਿਦਾਸ ਭਾਈਚਾਰੇ ਦੀ ਹੈ। ਉਨ੍ਹਾਂ ਕਿਹਾ ਕਿ ਡੀ.ਡੀ. ਏ. ਵਲੋਂ ਨਾ ਸਿਰਫ ਇਸ ਮੰਦਰ ਨੂੰ ਤੋੜਿਆ ਗਿਆ, ਸਗੋਂ ਜ਼ਮੀਨ ‘ਤੇ ਕਬਜ਼ਾ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੀ ਮੂਰਤੀ ਨੂੰ ਵੀ ਜਬਦਰਸਤੀ ਉਥੋਂ ਹਟਾ ਦਿੱਤਾ ਗਿਆ ਅਤੇ ਮੰਦਰ ਦੇ ਸੇਵਾਦਾਰ ਨੂੰ ਬੰਦੀ ਬਣਾ ਲਿਆ ਗਿਆ। ਸੁਖਬੀਰ ਨੇ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਮੰਦਰ ਦੀ ਸਥਾਨਕ ਪ੍ਰਬੰਧਕ ਕਮੇਟੀ ਅਦਾਲਤ ਵਿਚ ਸਹੀ ਢੰਗ ਨਾਲ ਇਸ ਕੇਸ ਨੂੰ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਨੂੰ ਮਿਲੇ ਇਸ ਵਫ਼ਦ ਵਿਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਡਿਪਟੀ ਆਗੂ ਪਵਨ ਕੁਮਾਰ ਟੀਨੂੰ, ਡਾਕਟਰ ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਬਲਦੇਵ ਸਿੰਘ ਖਾਰਾ, ਵਿਧਾਇਕ ਸਤਪਾਲ ਮੱਲ, ਸੁਰਜੀਤ ਬੀਟਾ, ਧਰਮਪਾਲ ਲੇਸਾਰੀਵਾਲ, ਗੁਰਨਾਮ ਸਿੰਘ, ਜੋਗਿੰਦਰ ਰਾਮ ਲੋਧੀਪੁਰ ਅਤੇ ਵਿਨੋਦ ਕੁਮਾਰ ਨੀਟਾ ਸ਼ਾਮਲ ਸਨ।

Related posts

ਕਰਤਾਰਪੁਰ ਸਾਹਿਬ ਅਕਾਲੀਆਂ ਨਾਲ ਜਾਣ ਬਾਜਵਾ : ਕੈਪਟਨ

Manpreet Kaur

ਅਮਰਿੰਦਰ ਨੇ ਬਲਬੀਰ ਸਿੰਘ ਸੀਨੀਅਰ ਲਈ ‘ਭਾਰਤ ਰਤਨ’ ਦੀ ਕੀਤੀ ਮੰਗ , ਲਿਖਿਆ ਮੋਦੀ ਨੂੰ ਪੱਤਰ

Manpreet Kaur

ਸਾਉਣੀ-2019 ਦੌਰਾਨ ਕੀੜੇਮਾਰ ਦਵਾਈਆਂ ਦੀ ਵਰਤੋਂ 35 ਫੀਸਦੀ ਘਟੀ

Manpreet Kaur

Leave a Comment