My blog
Punjab

ਕਰਤਾਰਪੁਰ ਲਾਂਘੇ ‘ਤੇ ਸਵਾਮੀ ਦਾ ਬਿਆਨ ਕਿਸੇ ਵੱਡੀ ਸਾਜ਼ਿਸ਼ ਦਾ ਖੁਲਾਸਾ : ਖਹਿਰਾ

ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਭਾਜਪਾ ਐੱਮ. ਪੀ. ਸੁਬਰਾਮਣੀਅਮ ਸਵਾਮੀ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਰੱਦ ਕੀਤੇ ਜਾਣ ਵਾਲਾ ਚੰਡੀਗੜ੍ਹ ਵਿਖੇ ਦਿੱਤਾ ਗਿਆ ਬਿਆਨ ਭਾਜਪਾ ਅਤੇ ਇਸ ਦੀ ਗਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਸਿੱਖ ਕੌਮ ਖਿਲਾਫ ਰਚੀ ਜਾ ਰਹੀ ਸਾਜ਼ਿਸ਼ ਦਾ ਇਕ ਹਿੱਸਾ ਹੈ। ਇਕ ਬਿਆਨ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਕਿ ਸੁਬਰਾਮਣੀਅਮ ਸਵਾਮੀ ਵੱਲੋਂ ਦਿੱਤੇ ਗਏ ਇਸ ਬਿਆਨ ‘ਤੇ ਨਾ ਤਾਂ ਪੰਜਾਬ ਭਾਜਪਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਇਸ ਮੁੱਦੇ ‘ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਖਦਸ਼ਾ ਜਤਾਇਆ ਕਿ ਕਸ਼ਮੀਰ ਮੁੱਦੇ ‘ਤੇ ਅਕਾਲੀ ਲੀਡਰਸ਼ਿਪ ਵੱਲੋਂ ਲਏ ਗਏ ਸਟੈਂਡ ਅਨੁਸਾਰ ਅਕਾਲੀ ਦਲ ਮਹਿਜ ਹਰਸਿਮਰਤ ਕੌਰ ਬਾਦਲ ਦੀ ਇਕ ਵਜਾਰਤ ਨੂੰ ਬਚਾਉਣ ਲਈ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਨੂੰ ਭਾਜਪਾ ਕੋਲ ਗਿਰਵੀ ਰੱਖ ਚੁੱਕਾ ਹੈ।

Related posts

ਅਕਾਲੀ-ਭਾਜਪਾ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ : ਸੁਖਬੀਰ

Manpreet Kaur

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ

Manpreet Kaur

ਕਿਰਪਾਨ ਧਾਰਨ ਕਰਨ ਨੂੰ ਲੈ ਕੇ ਦਿੱਲੀ ਕਮੇਟੀ ਨੇ ਵੱਡੀ ਜਿੱਤ ਦਰਜ ਕੀਤੀ

Manpreet Kaur

Leave a Comment