ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਨਾਗੌਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਨੱਥੂਰਾਮ ਮਿਰਧਾ ਦੀ ਪੋਤੀ ਜੋਤੀ ਮਿਰਧਾ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ ਹੈ।
Read moreਦਿੱਲੀ ਦੇ ਪ੍ਰਗਤੀ ਮੈਦਾਨ 'ਚ ਜੀ-20 ਸੰਮੇਲਨ ਚੱਲ ਰਿਹਾ ਹੈ। ਕਾਨਫਰੰਸ ਦੇ ਪਹਿਲੇ ਦਿਨ ਸ਼ਨੀਵਾਰ (9 ਸਤੰਬਰ) ਨੂੰ ਨਵੀਂ ਦਿੱਲੀ ਵਿੱਚ ਜੀ-20 ਸਾਂਝੇ ਐਲਾਨਨਾਮੇ ਨੂੰ ਮਨਜ਼ੂਰੀ ਦਿੱਤੀ ਗਈ। ਸੰਮੇਲਨ ਦੇ ਦੂਜੇ ਸੈਸ਼ਨ 'ਚ ਇਸ ਦਾ ਐਲਾਨ ਕਰਦੇ ਹੋਏ ਪੀਐੱਮ ਮੋਦੀ ਨੇ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
Read moreਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਨਵੀਂ ਵਿਸ਼ਵ ਵਿਵਸਥਾ ਨੂੰ ਲੈ ਕੇ ਭਾਰਤ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਸ਼ਾਂਤੀ ਦੀ ਅਪੀਲ ਕਰਦੇ ਹੋਏ ਆਪਣੀ ਪ੍ਰਭੂਸੱਤਾ ਤੇ ਆਰਥਿਕ ਹਿੱਤਾਂ ਨੂੰ ਸਹੀ ਸਥਾਨ ਉੱਤੇ ਰੱਖਕੇ ਸਹੀ ਕੰਮ ਕੀਤਾ ਹੈ।
Read moreਇੰਡੀਆ ਬਨਾਮ ਭਾਰਤ ਦੀ ਸਿਆਸੀ ਲੜਾਈ ਵਿਚ ਬਸਪਾ ਸੁਪਰੀਮੋ ਮਾਇਆਵਤੀ ਵੀ ਕੁੱਦ ਪਈ ਹੈ। ਬੁੱਧਵਾਰ ਨੂੰ ਮਾਇਆਵਤੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਮਾਮਲੇ 'ਤੇ ਭਾਜਪਾ ਦੇ ਨਾਲ-ਨਾਲ ਵਿਰੋਧੀ ਪਾਰਟੀਆਂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਲੜਾਈ ਕਾਰਨ ਦੇਸ਼ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮਾਇਆਵਤੀ ਨੇ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਇਆਵਤੀ ਨੇ ਕਿਹਾ- ਭਾਜਪਾ ਨੇ ਇੰਡੀਆ ਬਨਾਮ ਭਾਰਤ ਵਿਚ ਗਰੀਬੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਵਿਕਾਸ ਦੇ ਅਹਿਮ ਮੁੱਦਿਆਂ ਨੂੰ ਪਾਸੇ ਕਰ ਦਿੱਤਾ ਹੈ।
Read moreਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਲਖਨਊ ਦੇ ਵਕੀਲ ਅਸ਼ੋਕ ਪਾਂਡੇ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਲੋਕ ਸਭਾ ਸਕੱਤਰੇਤ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
Read moreਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਸੂਰਜ ਮਿਸ਼ਨ ਦੇ ਸਫ਼ਲ ਲਾਂਚ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਤੇ ਇਸ ਦੇ ਵਿਗਿਆਨੀਆਂ ਨੂੰ ਸ਼ਨੀਵਾਰ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਸੰਪੂਰਨ ਮਨੁੱਖਤਾ ਦੇ ਕਲਿਆਣ ਲਈ ਪੁਲਾੜ ਦੀ ਬਿਹਤਰ ਸਮਝ ਵਿਕਸਿਤ ਕਰਨ ਲਈ ਸਾਡੀ ਅਥੱਕ ਵਿਗਿਆਨਕ ਕੋਸ਼ਿਸ਼ ਜਾਰੀ ਰਹੇਗੀ।
Read moreਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। 5 ਦਿਨਾਂ ਵਿਚ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਚੱਲੇਗੀ। ਇਹ ਸੈਸ਼ਨ 18 ਸਤੰਬਰ ਤੋਂ 22 ਸਤੰਬਰ ਤੱਕ ਚੱਲੇਗਾ। ਇਸ ਵਿਚ 5 ਬੈਠਕਾਂ ਹੋਣਗੀਆਂ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
Read moreਗੀਤਿਕਾ ਸ਼੍ਰੀਵਾਸਤਵ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ 'ਚ ਭਾਰਤ ਦੀ ਨਵੀਂ ਇੰਚਾਰਜ ਹੋਵੇਗੀ। ਉਹ ਇਸ ਸਮੇਂ ਵਿਦੇਸ਼ ਮੰਤਰਾਲਾ ਦੇ ਹੈੱਡਕੁਆਰਟਰ 'ਚ ਸੰਯੁਕਤ ਸਕੱਤਰ ਵਜੋਂ ਸੇਵਾਵਾਂ ਦੇ ਰਹੀ ਹੈ। ਉਹ ਸੁਰੇਸ਼ ਕੁਮਾਰ ਦੀ ਜਗ੍ਹਾ ਲਵੇਗੀ, ਜਿਨ੍ਹਾਂ ਦੇ ਦਿੱਲੀ ਮੁੜਨ ਦੀ ਸੰਭਾਵਨਾ ਹੈ। ਭਾਰਤੀ ਵਿਦੇਸ਼ ਸੇਵਾ ਦੀ ਸਾਲ 2005 ਬੈਚ ਦੀ ਅਧਿਕਾਰੀ ਸ਼੍ਰੀਵਾਸਤਵ ਇਸ ਸਮੇਂ ਵਿਦੇਸ਼ ਮੰਤਰਾਲਾ ਦੇ ਹਿੰਦ-ਪ੍ਰਸ਼ਾਂਤ ਡਿਵੀਜ਼ਨ 'ਚ ਸੰਯੁਕਤ ਸਕੱਤਰ ਦੇ ਅਹੁਦੇ 'ਤੇ ਹੈ।
Read moreਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ। ਦਰਅਸਲ, 28 ਅਗਸਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਵੱਲੋਂ ਮੁੜ ਬ੍ਰਿਜ ਮੰਡਲ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਮਿਲ ਸਕੀ। ਹਾਲ ਹੀ 'ਚ ਨੂਹ ਪ੍ਰਸ਼ਾਸਨ ਵੱਲੋਂ ਯਾਤਰਾ ਮੁਲਤਵੀ ਕਰਨ ਦੀ ਗੱਲ ਚੱਲੀ ਸੀ ਪਰ ਹਿੰਦੂ ਸੰਗਠਨ ਫਿਰ ਤੋਂ ਸ਼ੋਭਾ ਯਾਤਰਾ ਕੱਢਣ 'ਤੇ ਅੜੇ ਹੋਏ ਹਨ।
Read moreਕਾਂਗਰਸ ਨੇ ਸ਼ਨੀਵਾਰ (26 ਅਗਸਤ) ਨੂੰ ਕਿਹਾ ਕਿ ਭਾਰਤੀ ਪੁਲਾੜ ਏਜੰਸੀ ਇਸਰੋ ਦੀ ਚੰਦਰਯਾਨ-3 ਦੀ ਸਫਲਤਾ ਪਿੱਛੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਆਤਮ-ਨਿਰਭਰਤਾ ਦਾ ਦ੍ਰਿਸ਼ਟੀਕੋਣ ਹੈ। ਪਾਰਟੀ ਨੇ ਕਿਹਾ ਕਿ ਇਹ ਸਫ਼ਲਤਾ ਪੁਲਾੜ ਖੇਤਰ ਵਿੱਚ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦਾ ਨਹਿਰੂ ਦਾ ਵਿਜ਼ਨ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਕਿਹਾ ਕਿ ਇਸਰੋ ਦੀ ਕਾਮਯਾਬੀ ਪਿੱਛੇ ਨਹਿਰੂ ਦਾ ਹੱਥ ਹੈ, ਕਿਉਂਕਿ ਉਸ ਦੀ ਆਲੋਚਨਾ ਦੇ ਬਾਵਜੂਦ ਦੁਨੀਆ ਦੀਆਂ ਵੱਡੀਆਂ ਸ਼ਕਤੀਆਂ ਨਾਲ ਸਮਝੌਤਾ ਨਾ ਕਰਨ ਦਾ ਫੈਸਲਾ ਕੀਤਾ ਗਿਆ।
Read more