ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ ਕਲਾਸ ਵਿੱਚ ਤਬੀਅਤ ਵਿਗੜਨ ਉਪਰੰਤ ਲੰਘੀ ਰਾਤ ਉਸ ਦੀ ਘਰ ਪੁੱਜ ਕੇ ਮੌਤ ਹੋ ਗਈ। ਅੱਜ ਵਿਦਿਆਰਥਣ ਦੀ ਮੌਤ ਦਾ ਪਤਾ ਲੱਗਣ ’ਤੇ ਵਿਦਿਆਰਥੀ ਭੜਕ ਗਏ ਤੇ ਉਨ੍ਹਾਂ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਰਜੀਤ ਸਿੰਘ ਦੀ ਕਥਿਤ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਧਰ ਯੂਨੀਵਰਸਿਟੀ ਰਜਿਸਟਰਾਰ ਦੀ ਸ਼ਿਕਾਇਤ ’ਤੇ ਸੌ ਦੇ ਕਰੀਬ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਵਿਦਿਆਰਥਣ ਦੇ ਸਾਥੀਆਂ ਅਨੁਸਾਰ ਜਦੋਂ ਵਿਦਿਆਰਥਣ ਨੇ ਛੁੱਟੀ ਮੰਗੀ ਤਾਂ ਉਸ ਨੂੰ ‘ਜੇ ਛੁੱਟੀ ਲੈਣੀ ਹੁੰਦੀ ਹੈ ਤਾਂ ਘਰੋਂ ਨਾ ਆਇਆ ਕਰੋ’ ਆਖਿਆ ਗਿਆ।
Read moreਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਵਰਤੀ ਜਾ ਰਹੀ ਨਵੀਂ ਤਕਨੀਕ ਦਿਲ ਦੇ ਰੋਗੀਆਂ ਲਈ ਜਿਥੇ ਨਵੀਂ ਉਮੀਦ ਜਗਾ ਰਿਹਾ ਹੈ ਉਥੇ ਹੀ ਹਸਪਤਾਲ ਦੇ ਦਿਲ ਦੇ ਰੋਗ ਵਿਭਾਗ ਮਰੀਜਾਂ ਲਈ ਵਰਦਾਨ ਵੀ ਸਾਬਤ ਹੋ ਰਿਹਾ ਹੈ।ਇੱਥੇ ਆਪਣੀ ਕਿਸਮ ਦੀ ਪਹਿਲੀ ਕੋਰੋਨਰੀ ਸ਼ੌਕਵੇਵ ਲਿਥੋਟ੍ਰਿਪਸੀ ਨਾਲ ਮਰੀਜ ਦੇ ਦਿਲ ਦਾ ਸਫ਼ਲ ਇਲਾਜ ਕੀਤਾ ਗਿਆ ਹੈ।
Read moreइतिहास में पहली बार गांव कछवी से शुरू हुई पीआरटीसी बस सेवा, गांव में खुशी का माहौल...
Read moreਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਤਿਆਰ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
Read moreਨਸ਼ਿਆਂ ਖਿਲਾਫ ਆਮ ਲੋਕਾਂ ਨੇ ਮੋਰਚਾ ਸੰਭਾਲ ਲਿਆ ਹੈ। ਇਸੇ ਤਹਿਤ ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਵਿੱਚ ਨੌਜਵਾਨਾਂ ਨੇ ਪਿੰਡ ਵਿੱਚ ਚਿੱਟਾ ਰੋਕਣ ਲਈ ਕਮੇਟੀਆਂ ਬਣਾ ਦੇ ਘੇਰਾਬੰਦੀ ਕੀਤੀ ਹੋਈ ਹੈ। ਪਿੰਡ ਵਿੱਚ ਚਿੱਟਾ ਲੈਣ ਆਏ ਦੋ ਨਸ਼ੇੜੀਆਂ ਦੀ ਜਿੱਥੇ ਖ਼ੂਬ ਸੇਵਾ ਕੀਤੀ ਗਈ, ਉੱਥੇ ਹੀ ਉਨ੍ਹਾਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Read moreਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਦੀ ਜੱਥੇਬੰਦੀ ਓਲਡ ਬੱਸ ਸਟੈਂਡ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਕੋਹਲੀ ਦੀ ਪਹਿਲਕਦਮੀ 'ਤੇ ਸੁਖਾਂਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਓਲਡ ਬੱਸ ਸਟੈਂਡ ਸ਼ਾਪ ਕੀਪਰਸ ਐਸੋਸੀਏਸ਼ਨ ਦੇ ਕਨਵੀਨਰ ਗੁਰਪਾਲ ਸਿੰਘ ਲਾਲੀ, ਸ਼ੇਰ ਸਿੰਘ ਮਾਨ, ਬਿੱਟੂ ਕੁਮਾਰ, ਜਤਿੰਦਰ ਕੁਮਾਰ ਜਿੰਮੀ, ਸੰਜੂ ਬਾਵਾ, ਪ੍ਰੇਮ ਕੁਮਾਰ, ਓਮ ਪ੍ਰਕਾਸ਼ ਸਿੰਗਲਾ, ਸੰਦੀਪ ਗਰਗ, ਨਵੀਨ ਚੁੱਘ ਆਦਿ ਨੁਮਾਇੰਦੇ ਹਾਜਰ ਸਨ, ਜਿਨ੍ਹਾਂ ਨੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦਾ ਜਿਕਰ ਕੀਤਾ।
Read morePSPCL ਹੈੱਡਕੁਆਰਟਰ ਦੇ ਬਾਹਰ ਜ਼ਬਰਦਸਤ ਹੰਗਾਮਾ, ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ, ਰੋਸ ਵਜੋਂ ਬਿਜਲੀ ਟਾਵਰ 'ਤੇ ਚੜ੍ਹੇ
Read moreਸ਼ੋ੍ਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚੋਂ ਕੱਢੇ ਜਾਣ ਤੱਕ ਸੂਬਾ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਹੈ। ਪੰਜਾਬ ਦਾ ਮੁੱਖ ਮੰਤਰੀ ਰਾਜ ਨਾਲ ਜੁੜੇ ਸੰਜੀਦਾ ਮਸਲਿਆਂ ਤੋਂ ਬੇਪਰਵਾਹ ਹੋ ਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਬਾਹਰੀ ਸੂਬਿਆਂ ਵਿੱਚ ਘੁੰਮ ਰਿਹਾ ਹੈ।
Read moreਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਦਿੱਤੇ ਸੱਦੇ ’ਤੇ ਸ਼ੁੱਕਰਵਾਰ ਨੂੰ ’ਵਰਸਿਟੀ ਦੇ ਸਮੂਹ ਅਧਿਆਪਕਾਂ ਨੇ ਕਲਾਸਾਂ ਅਤੇ ਖੋਜ ਕਾਰਜਾਂ ਦਾ ਬਾਈਕਾਟ ਕੀਤਾ। ਅਧਿਆਪਕਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਅਜੇ ਤੱਕ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਨਹੀਂ ਕੀਤੀ ਗਈ ਹੈ ਜਦੋਂਕਿ ਅਗਸਤ ਮਹੀਨੇ ਦੀ ਤਨਖ਼ਾਹ ਵੀ ਬਕਾਇਆ ਹੋ ਗਈ ਹੈ। ਸੰਘ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿਚ ਦਾਖ਼ਲੇ ਦੀ ਪ੍ਰਕਿਰਿਆ ਮੁਕੰਮਲ ਹੋਣ ’ਤੇ ਗ੍ਰਾਂਟ ਉਪਰੰਤ ਵੀ ਪਤਾ ਨਹੀਂ ਕੀ ਕਾਰਨ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਵਿਚ ਅਸਮਰਥ ਹੈ।
Read moreਮਾਣਯੋਗ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਕਰੀਬ 6 ਮਹੀਨੇ ਪਹਿਲਾਂ ਹੀ ਸੂਬੇ ਭਰ ਦੀਆਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਨੂੰ ਲੈ ਕੇ ਝਾੜ ਪਾਈ ਗਈ ਹੈ, ਜਿਸ ਮਗਰੋਂ ਸਰਕਾਰ ਨੂੰ ਤੁਰੰਤ ਆਪਣਾ ਇਹ ਫ਼ੈਸਲਾ ਵਾਪਸ ਲੈਣਾ ਪਿਆ। ਅਦਾਲਤ ਦੇ ਇਸ ਫ਼ੈਸਲੇ ਨੂੰ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਯੁਵਰਾਜ ਰਣਇੰਦਰ ਸਿੰਘ ਨੇ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਸੂਬੇ ਭਰ ਦੀਆਂ ਪੰਚਾਇਤਾਂ ਨੂੰ ਵਧਾਈ ਭੇਟ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਇੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ।
Read more