ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਟਿਊਬਵੈੱਲ 'ਤੇ ਤਿੰਨ ਬੂਟੇ ਕਿਸਾਨਾਂ ਦੇ ਸਹਿਯੋਗ ਨਾਲ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਵਣ ਮੰਡਲ ਅਧੀਨ ਆਉਂਦੇ 82 ਹਜ਼ਾਰ ਟਿਊਬਵੈੱਲਾਂ 'ਤੇ 2 ਲੱਖ 46 ਹਜ਼ਾਰ ਬੂਟੇ ਲਗਾਏ ਜਾਣਗੇ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ।
Read moreਰੱਖੜੀ ਦੇ ਸ਼ੁਭ ਮੌਕੇ 'ਤੇ, ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ ਸਵੇਰੇ ਪਲ ਉਸ ਵੇਲੇ ਭਾਵੁਕ ਹੋ ਗਏ ਜਦੋਂ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿਖੇ ਸੁਖਾਵੇਂ ਮਾਹੌਲ ਵਿੱਚ ਬੰਦੀਆਂ ਨੂੰ ਆਪਣੇ ਭੈਣਾਂ-ਭਰਾਵਾਂ ਨਾਲ ਦੇ ਮੇਲ-ਮਿਲਾਪ ਅਤੇ ਰੱਖੜੀ ਦਾ ਤਿਉਹਾਰ ਮਨਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਨੇ ਕੇਂਦਰੀ ਜੇਲ ਦੇ ਬੰਦੀਆਂ ਲਈ ਰੱਖੜੀ ਦੇ ਤਿਉਹਾਰ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਇਸ ਦੌਰਾਨ ਲਗਭਗ 240 ਬੰਦੀਆਂ ਨੇ ਇਸ ਤਿਉਹਾਰ ਨੂੰ ਮਨਾਇਆ।
Read moreਥਾਣਾ ਸਦਰ ਪਟਿਆਲਾ ਅਧੀਨ ਆਉਂਦੇ ਪਿੰਡ ਬਲਬੇੜਾ ਦੀ ਰਹਿਣ ਵਾਲੀ ਮੋਨਿਕਾ ਸ਼ਰਮਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਸ ਨੇ ਉਸ ਦੇ ਪਤੀ ਰਾਕੇਸ਼ ਸ਼ਰਮਾ ਪੁੱਤਰ ਗਿਰੀਸ਼ ਭਾਨ ਵਾਸੀ ਪਿੰਡ ਬਲਬੇੜਾ ਖ਼ਿਲਾਫ਼ 306 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ 'ਚ ਮ੍ਰਿਤਕ ਮੋਨਿਕਾ ਸ਼ਰਮਾ ਦੇ ਪਿਤਾ ਸਤੀਸ਼ ਕੁਮਾਰ ਪੁੱਤਰ ਰਘਬੀਰ ਚੰਦ ਵਾਸੀ ਸਰਹੰਦ ਮੰਡੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਮੋਨਿਕਾ ਦਾ ਵਿਆਹ 17 ਅਕਤੂਬਰ 2021 ਨੂੰ ਰਾਕੇਸ਼ ਸ਼ਰਮਾ ਨਾਲ ਹੋਇਆ ਸੀ।
Read more‘‘ਮੰਜਿਲ ਮਿਲੇਗੀ, ਭਟਕ ਕਰ ਹੀ ਸੀ, ਗੁੰਮਰਾਹ ਤੋ ਵੋ ਹੈ, ਜੋ ਘਰ ਸੇ ਨਿਕਲਾ ਹੀ ਨਹੀਂ’’। ਇਹ ਸਤਰਾਂ ਪਟਿਆਲਾ ਦੇ ਪਿੰਡ ਮਗਰ ਸਾਹਿਬ ਦੇ ਕਮਲਦੀਪ ਸ਼ਰਮਾ ’ਤੇ ਸਟੀਕ ਬੈਠਦੀਆਂ ਹਨ। ਜਿਸ ਨੇ ਚੰਨ ’ਤੇ ਪੁੱਜਣ ਵਾਲੇ ਚੰਦਰਯਾਨ 3 ਪ੍ਰਾਜੈਕਟ ਵਿਚ ਐਲਵੀਐਮ 3 ਰੋਕੇਟ ਵਿਚ ਬਤੌਰ ਕੁਆਲਟੀ ਇਸੰਪੈਕਸ਼ਨ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਹੈ।
Read moreਨਾਭਾ ਥਾਣਾ ਸਦਰ ਅਧੀਨ ਪੈਂਦੀ ਚੌਂਕੀ ਰੋਹਟੀ ਪੁਲ ਵਿਖੇ ਚੈਕਿੰਗ ਦੌਰਾਨ ਪਰਮਜੀਤ ਕੌਰ ਉਰਫ ਪਤਨੀ ਮਰਹੂਮ ਪਿਆਰਾ ਸਿੰਘ ਵਾਸੀ ਪਿੰਡ ਰੋਹਟੀਂ ਛੰਨਾਂ ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ।
Read more‘ਚਿੱਟੇ ਦਿਨ ਚਿੱਟੇ ਦੇ ਹੋਰ ਰਹੇ ਵਪਾਰ’ ਦੇ ਖੁਲਾਸੇ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਪਿੰਡ ਸ਼ੇਰ ਮਾਜਰਾ ਤੇ ਲੰਗੜੋਈ ਵਿਖੇ ਘਰ-ਘਰ ਛਾਪੇਮਾਰੀ ਕੀਤੀ ਗਈ ਅਤੇ ਸਿਵਲ ਟੀਮ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ।
Read moreਸ਼੍ਰੋਮਣੀ ਅਕਾਲੀ ਦਲ (Shiromani Akali Dal) ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਹਿਲਾਂ ਮੌਕਾ ਦੇ ਕੇ ਦੇਖ ਚੁੱਕੇ ਹੋ, ਇਸ ਲਈ ਹੁਣ ਇਕ ਮੌਕਾ ਕਿਸੇ ਹੋਰ ਨੂੰ ਦੇ ਕੇ ਫੇਰ ਧੋਖਾ ਨਾ ਖਾ ਲੈਣਾ। ਕਿਉਕਿ ਪ੍ਰਕਾਸ਼ ਸਿੰਘ ਬਾਦਲ ਵੱਲੋ ਪੰਜਾਬ 'ਚ ਕੀਤੇ ਵਿਕਾਸ ਨੂੰ ਪਹਿਲਾਂ ਕੈਪਟਨ ਹੋਰਾਂ ਨੇ ਰੋਲਿਆ, ਹੁਣ 'ਆਪ' ਸਭ ਖਤਮ ਕਰਨ ਵਿਚ ਲੱਗੀ ਹੋਈ ਹੈ।
Read moreਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਅੱਜ ਸ਼ਾਮ ਸਿਵਲ ਸਰਜਨ ਡਾ ਰਮਿੰਦਰ ਕੌਰ ਤੇ ਸਿਹਤ ਵਿਭਾਗ ਸਮੇਤ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ, ਲਾਰਵਾ ਪਾਏ ਜਾਣ ‘ਤੇ ਅਣਗਹਿਲੀ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ।
Read moreਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।
Read moreਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਰਾਜਪੁਰਾ ਦੇ ਵਿਧਾਇਕ ਤੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਪਰਸਨ ਨੀਨਾ ਮਿੱਤਲ ਵੱਲੋਂ ਅੱਜ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ ਵੀ ਮੌਜੂਦ ਸਨ।
Read more