ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।
Read moreਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। 15 ਅਧਿਕਾਰੀਆਂ ਦੀ ਇੱਕ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਨਿਵਾਸ ਸਥਾਨ 'ਤੇ ਪਹੁੰਚੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਇਹ ਛਾਪਾ ਨਸ਼ੇ ਦੇ ਸਬੰਧ ਵਿੱਚ ਮਾਰਿਆ ਗਿਆ ਸੀ।
Read moreਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। 15 ਅਧਿਕਾਰੀਆਂ ਦੀ ਇੱਕ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਨਿਵਾਸ ਸਥਾਨ 'ਤੇ ਪਹੁੰਚੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਇਹ ਛਾਪਾ ਨਸ਼ੇ ਦੇ ਸਬੰਧ ਵਿੱਚ ਮਾਰਿਆ ਗਿਆ ਸੀ।
Read moreਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਅੱਜ ਵਿਜੀਲੈਂਸ ਦੀ ਟੀਮ ਨੇ ਦਸਤਕ ਦਿੱਤੀ ਹੈ। ਛਾਪਾ ਮਾਰਨ ਵਾਲੀ ਟੀਮ ਵਿੱਚ ਅੱਠ ਤੋਂ 10 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਅੱਜ ਵਿਜੀਲੈਂਸ ਦੀ ਟੀਮ ਨੇ ਦਸਤਕ ਦਿੱਤੀ ਹੈ। ਛਾਪਾ ਮਾਰਨ ਵਾਲੀ ਟੀਮ ਵਿੱਚ ਅੱਠ ਤੋਂ 10 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। ਛਾਪਾ ਮਾਰਨ ਆਈ ਇਸ ਟੀਮ ਨੇ ਛਾਪੇ ਦੀ ਕਾਰਵਾਈ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਅਤੇ ਵਿਜੀਲੈਂਸ ਵਿਭਾਗ ਦੋਵਾਂ ਨੇ ਚੁੱਪ ਧਾਰੀ ਹੋਈ ਹੈ। ਇਹ ਛਾਪੇਮਾਰੀ ਕਿਸ ਸਬੰਧ ਵਿਚ ਕੀਤੀ ਗਈ ਹੈ, ਫਿਲਹਾਲ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਇਹ ਭੇਦ ਬਣਿਆ ਹੋਇਆ ਹੈ। ਦੱਸਣ ਯੋਗ ਹੈ ਕਿ ਮਜੀਠੀਆ ਇਸ ਵੇਲੇ ਨਸ਼ਿਆਂ ਦੇ ਦੋਸ਼ ਹੇਠ ਚੱਲ ਰਹੇ ਇੱਕ ਕੇਸ ਦਾ ਸਾਹਮਣਾ ਕਰ ਰਹੇ ਹਨ
Read moreਪਾਕਿਸਤਾਨੀ ਡੌਨ ਭੱਟੀ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ। ਜਲੰਧਰ 'ਚ ਇੱਕ NRI ਦੇ ਘਰ 'ਤੇ ਗੋਲੀਆਂ ਵਰ੍ਹਾਈਆਂ, ਜਿਸ ਦੇ ਤਾਰ ਪਾਕਿ ਡੌਨ ਨਾਲ ਜੁੜੇ ਹੋਏ ਹਨ। ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ... ਪੰਜਾਬ ਦੇ ਜਲੰਧਰ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਗੁਲਾਬਾ ਦੇਵੀ ਰੋਡ 'ਤੇ ਸਥਿਤ ਇੱਕ NRI ਦੇ ਘਰ 'ਤੇ ਗੋਲੀਆਂ ਚਲਵਾਈਆਂ ਗਈਆਂ, ਜੋ ਕਿ ਇਸ ਵੇਲੇ ਪੁਰਤਗਾਲ ਵਿੱਚ ਰਹਿ ਰਿਹਾ ਹੈ। ਇਹ ਹਮਲਾ ਪਾਕਿਸਤਾਨੀ ਡੌਨ ਸ਼ਹਿਜਾਦ ਭੱਟੀ ਵੱਲੋਂ ਕਰਵਾਇਆ ਗਿਆ। ਸੋਮਵਾਰ ਰਾਤ ਨੂੰ ਦੋ ਬਾਈਕ ਸਵਾਰ ਬਦਮਾਸ਼ਾਂ ਨੇ NRI ਦੇ ਘਰ 'ਤੇ ਲਗਭਗ 10 ਗੋਲੀਆਂ ਚਲਾਈਆਂ। ਇਸ ਹਮਲੇ ਦਾ ਵੀਡੀਓ ਸ਼ਹਿਜਾਦ ਭੱਟੀ ਨੇ ਪਾਕਿਸਤਾਨ ਵਿੱਚੋਂ ਜਾਰੀ ਕੀਤਾ ਹੈ। ਵੀਡੀਓ ਵਿੱਚ ਇੱਕ ਨੌਜਵਾਨ ਦੋ ਹੱਥਾਂ 'ਚ ਹਥਿਆਰ ਫੜਕੇ ਤਾਬੜਤੋੜ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲੀਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਘਟਨਾ ਦਾ ਸੀਸੀਟੀਵੀ ਵੀ ਫੁਟੇਜ ਸਾਹਮਣੇ ਆਇਆ ਹੈ, ਜਿਸ ਵਿੱਚ ਉਕਤ ਨੌਜਵਾਨ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ।
Read moreਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ।
Read moreਪਠਾਨਕੋਟ ਬਾਈਪਾਸ ਸਥਿਤ ਗੁਲਸ਼ਾਹ ਹੋਟਲ ਦੇ ਸਾਹਮਣੇ ਜੰਮੂ ਤੋਂ ਆ ਰਹੇ ਸੀ. ਆਰ. ਪੀ. ਐੱਫ਼. ਜਵਾਨ ਦੀ ਵੈਗਨਾਰ ਗੱਡੀ ਖੜ੍ਹੇ ਟਿੱਪਰ ਨਾਲ ਟਕਰਾਅ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਟਿੱਪਰ ਦੇ ਵਿਚਕਾਰ ਵੜ ਗਈ। ਕਾਰ ਵਿਚ ਜਵਾਨ, ਉਸ ਦੀ ਪਤਨੀ ਅਤੇ ਬੱਚੇ ਸਵਾਰ ਸਨ। ਹਾਦਸੇ ਵਿਚ ਔਰਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਜਵਾਨ ਅਤੇ ਉਸ ਦੇ ਬੱਚੇ ਵੀ ਜ਼ਖ਼ਮੀ ਹੋਏ ਹਨ। ਹਾਦਸੇ ਦੇ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਕਾਰ ਸਵਾਰਾਂ ਨੂੰ ਕਾਫੀ ਮੁਸ਼ੱਕਤ ਦੇ ਬਾਅਦ ਗੱਡੀ ਵਿਚੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ।
Read moreਮੌਸਮ ਵਿਭਾਗ ਨੇ 21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ। ਉੱਧਰ, ਸੂਬੇ ’ਚ ਵੀਰਵਾਰ ਨੂੰ ਬਿਜਲੀ ਦੀ ਮੰਗ ਵਿਚ ਲਗਪਗ 15 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 16 ਹਜ਼ਾਰ 482 ਮੈਗਾਵਾਟ ਰਹੀ।
Read moreਨਕੋਦਰ ’ਚ ਸ਼ੰਕਰ ਬਾਈਪਾਸ ਨਹਿਰ ਨੇੜੇ ਇੱਕ ਜਿੰਮ ਦੇ ਬਾਹਰ ਬੁੱਧਵਾਰ ਦੇਰ ਸ਼ਾਮ ਦੋ ਵਿਰੋਧੀ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਅਨੁਸਾਰ ਇਹ ਘਟਨਾ ਗੈਂਗ ਨਾਲ ਸਬੰਧਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਟੋਇਟਾ ਫਾਰਚੂਨਰ ਅਤੇ ਮਾਰੂਤੀ ਸੁਜ਼ੂਕੀ ਡਿਜ਼ਾਇਰ ਦੋ ਵਾਹਨਾਂ ਵਿੱਚ ਸਫ਼ਰ ਕਰ ਰਹੇ ਵਿਅਕਤੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਚਸ਼ਮਦੀਦਾਂ ਨੇ ਤੇਜ਼ੀ ਨਾਲ ਕਈ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ।
Read moreਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਹਿਲੇ ਚਾਰ ਘੰਟਿਆਂ ਦੌਰਾਨ 21.51 ਫੀਸਦੀ ਵੋਟਿੰਗ ਹੋਈ ਹੈ। ਪੁਲੀਸ ਤੇ ਪ੍ਰਸ਼ਾਸਨ ਨੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ 1.74 ਲੱਖ ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਪੋਲਿੰਗ ਸਟਾਫ਼ ਦੇ 776 ਮੁਲਾਜ਼ਮਾਂ ’ਤੇ ਅਧਾਰਿਤ 194 ਪਾਰਟੀਆਂ ਅੱਜ ਪੋਲਿੰਗ ਸਟੇਸ਼ਨਾਂ ’ਤੇ ਹਨ।
Read more