ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਕਦਮ ਚੁੱਕਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਇਸ ਸੂਚੀ ਮੁਤਾਬਕ ਬਰਨਾਲਾ ਤੋਂ ਬਾਬਾ ਟੇਕ ਸਿੰਘ, ਸੰਗਰੂਰ ਤੋਂ ਤੇਜਿੰਦਰ ਸਿੰਘ ਸੰਘੇੜੀ, ਮਾਲੇਰਕੋਟਲਾ ਤੋਂ ਤਰਲੋਚਨ ਸਿੰਘ ਧਲੇਰ, ਬਠਿੰਡਾ (ਰੂਰਲ) ਤੋਂ ਬਲਕਾਰ ਸਿੰਘ ਗੋਨਿਆਣਾ, ਮਾਨਸਾ ਤੋਂ ਗੁਰਮੇਲ ਸਿੰਘ, ਮੁਕਤਸਰ ਤੋਂ ਪ੍ਰੀਤ ਇੰਦਰ ਸਿੰਘ, ਫਤਿਹਗੜ੍ਹ ਸਾਹਿਬ ਤੋਂ ਸ਼ਰਨਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Read moreਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਪੰਜਾਬ ਸਰਕਾਰ ਵਲੋਂ ਚਿੱਠੀਆਂ ਦਾ ਜਵਾਬ ਨਾ ਦਿੱਤੇ ਜਾਣ ’ਤੇ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬੀ ਹਮਲਾ ਕੀਤਾ ਹੈ। ਸ਼ਾਇਰਾਨਾ ਅੰਦਾਜ਼ ਵਿਚ ਮੁੱਖ ਮੰਤਰੀ ਨੇ ਆਖਿਆ ਹੈ ਕਿ ‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਸਮੁੰਦਰ ਵਿਚ ਜਾ ਕੇ ਉਹ ਵੀ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ਼ ਤਾਰ ਰਹੇ ਹਾਂ ਗਵਰਨਰ ਸਾਬ੍ਹ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ।
Read moreਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਭਾਜਪਾ ਕੇਂਦਰੀ ਚੋਣ ਕਮੇਟੀ ਤੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਕੇਂਦਰੀ ਕਾਨੂੰਨ ਅਤੇ ਨਿਆ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਦਿੱਲੀ ਵਿਖੇ ਮਿਲੇ। ਇਸ ਮੌਕੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆ ਨੂੰ ਲੈ ਕੇ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ।
Read moreਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਹੜ੍ਹਾਂ ਕਾਰਨ ਪੰਜਾਬ ਵਿੱਚ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲੇ ਤਕ ਕਿਸਾਨਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਜਦਕਿ ਮੁੱਖ ਮੰਤਰੀ ਨੇ ਬਹੁਤ ਵਾਰ ਹੜ੍ਹਾਂ ਨਾਲ ਹੋਏ ਖ਼ਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਹ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਅਕਾਲੀ ਦਲ ਰੋਸ ਧਰਨਿਆਂ ਦਾ ਸਿਲਸਿਲਾ ਜਾਰੀ ਰੱਖੇਗਾ।
Read moreਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਕਾਰਨ ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ।
Read moreਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੇੜੇ ਵਿਚੋਂ ਉਨ੍ਹਾਂ ਬੱਸਾਂ ਨੂੰ ਬਾਹਰ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਨੇ 7 ਲੱਖ ਕਿਲੋਮੀਟਰ ਦਾ ਸਫਰ ਅਤੇ ਸਵਾ 5 ਸਾਲ ਪੂਰੇ ਕਰ ਲਏ ਹੋਣ। ਰੋਡਵੇਜ਼ ਦੇ ਫਲੀਟ ਵਿਚ ਸਿਰਫ 60 ਬੱਸਾਂ ਨੂੰ ਹੀ ਨਾਕਾਰਾ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ, ਜੋ ਚੱਲਣ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਵੀ ਨਵਾਂ ਫਲੀਟ ਆਉਣ ਤੋਂ ਬਾਅਦ ਹੀ ਵਿਦਾ ਕੀਤਾ ਜਾਵੇਗਾ ਜਦਕਿ ਚੱਲਣ ਯੋਗ ਬੱਸਾਂ ਨੂੰ ਫਲੀਟ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ।
Read moreਫਿਰੋਜ਼ਪੁਰ ਵਿੱਚ ਪਾਣੀ ਦਾ ਕਹਿਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਤੋਂ ਸਕੂਲਾਂ ਦੀਆਂ ਛੁੱਟੀਆਂ ਕਰਕੇ ਸਕੂਲਾਂ ਵਿੱਚ ਕੈਂਪ ਬਣਾਏ ਗਏ ਹਨ। ਪਿੰਡ ਕਾਲੂਵਾਲਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋਕਿ 1 ਜੂਨ ਤੋਂ ਹੀ ਬੰਦ ਹੈ। ਇਥੇ 42 ਵਿਦਿਆਰਥੀ ਪੜ੍ਹਦੇ ਸਨ ਪਰ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਸਕੂਲ ਬੰਦ ਰਖਿਆ ਗਿਆ ਹੈ।
Read moreਇਨ੍ਹੀਂ ਦਿਨੀਂ ਸਾਈਬਰ ਧੋਖਾਧੜੀ ਦੇ ਕਈ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੀ ਇਨ੍ਹਾਂ ਨੂੰ ਨੱਥ ਪਾਉਣ ਲਈ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਵੀਰਵਾਰ ਨੂੰ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ।
Read moreਬੀਤੀ 12 ਅਗਸਤ ਨੂੰ ਕਰਤਾਰਪੁਰ ਕਪੂਰਥਲਾ ਰੋਡ ਨੇੜੇ ਪਿੰਡ ਬਸ ਰਾਮਪੁਰ ਕੋਲ ਦਿੱਲੀ ਕਟੜਾ ਐਕਸਪ੍ਰੈਸ ਵੇਅ ਲਈ ਪੁਲ ਬਣਾਉਣ ਲਈ ਕੀਤੇ ਜਾ ਰਹੇ ਬੋਰਵੈੱਲ ਵਿਚ ਇਕ ਵਿਅਕਤੀ ਸੁਰੇਸ਼ ਕੁਮਾਰ ਦੀ ਮਿੱਟੀ ’ਚ ਦੱਬ ਕੇ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਕਰਤਾਰਪੁਰ ਪੁਲਸ ਨੇ ਹਾਈਵੇ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਮ੍ਰਿਤਕ ਸੁਰੇਸ਼ ਕੁਮਾਰ ਦੇ ਭਰਾ ਸੱਤਿਆਵਾਨ ਪੁੱਤਰ ਦੁਲੀ ਚੰਦ ਵਾਸੀ ਕਰਸੋਲਾ ਥਾਣਾ ਜੁਲਾਣਾ ਜ਼ਿਲ੍ਹਾ ਜੀਂਦ ਹਰਿਆਣਾ ਨੇ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਚਾਰ ਭਰਾ ਅਤੇ ਤਿੰਨ ਭੈਣਾਂ ਹਨ। ਤੀਸਰੇ ਨੰਬਰ ਵਾਲਾ ਭਰਾ ਸੁਰੇਸ਼ ਸੀ ਜਿਸ ਦਾ ਵਿਆਹ ਨਹੀਂ ਹੋਇਆ ਸੀ।
Read moreਹਵਾਈ ਟਾਪੂ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ। ਹਵਾਈ ਟਾਪੂ 'ਤੇ ਜੰਗਲ ਦੀ ਅੱਗ ਨਾਲ ਲਹੈਨਾ ਸ਼ਹਿਰ ਪੂਰੀ ਤਰ੍ਹਾਂ ਸੁਆਹ ਹੋ ਗਿਆ ਹੈ। ਮਾਉਈ ਕਾਉਂਟੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, "ਫਾਇਰ ਸਰਵਿਸ ਅੱਗ ਬੁਝਾਉਣ ਲਈ ਜਾਰੀ ਹੈ, ਪਰ ਇਸ ਅੱਗ ਨਾਲ ਕੁੱਲ 36 ਮੌਤਾਂ ਦਾ ਪਤਾ ਲਗਾਇਆ ਗਿਆ ਹੈ।"
Read more