ਲੁਧਿਆਣਾ, 3 ਮਾਰਚ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ 13 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ।
Read moreਚੰਡੀਗੜ੍ਹ, 1 ਮਾਰਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ।
Read moreਫਿਲੌਰ, 28 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ।
Read moreਖਨੌਰੀ ਬਾਰਡਰ ’ਤੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਆਦਿ ਰਾਜਾਂ ਦੇ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ’ਚੋਂ ਉਠੀ ਦੇਸ਼ ਦੇ 100 ਕਰੋੜ ਕਿਸਾਨਾਂ ਦੀ ਆਵਾਜ਼ ਨੂੰ ਖਾਲਿਸਤਾਨੀ ਅਤੇ ਅਤਿਵਾਦੀ ਦੱਸ ਕੇ ਤਾਨਾਸ਼ਾਹੀ ਢੰਗ ਨਾਲ ਦਬਾਉਣ ਦਾ ਯਤਨ ਨਾ ਕੀਤਾ ਜਾਵੇ।
Read moreਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਚ ਮੋਰਚੇ ਦਾ ਅੱਜ 12ਵਾਂ ਦਿਨ ਹੈ। ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਫੈਸਲਾ ਕੀਤਾ ਹੈ ਕਿ ਅੱਜ ਸ਼ਾਮ ਦੋਵੇਂ ਸਰਹੱਦਾਂ ’ਤੇ ਸ਼ਹੀਦ ਕਿਸਾਨਾਂ ਲਈ ਮੋਮਬੱਤੀ ਮਾਰਚ ਕੱਢਿਆ ਜਾਵੇਗਾ।
Read moreਹਰਿਆਣਾ ਪੁਲੀਸ ਨੇ ਅੱਜ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ।
Read moreਜੇਲ੍ਹ ਵਿੱਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਖਾਲਿਸਤਾਨੀ, ਲੱਖਾ ਸਿਧਾਣਾ ਸਮਤੇ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
Read moreਸੂਫੀਆ ਬਾਗ ਚੌਂਕ ਨੇੜੇ ਇਕ ਪਿਟਬੁੱਲ ਕੁੱਤੇ ਨੇ ਘੋੜੇ ਨੂੰ ਕੱਟ ਖਾਧਾ। ਉਸ ਨੇ ਕਈ ਮਿੰਟ ਤੱਕ ਘੋੜੇ ਦਾ ਪੈਰ ਆਪਣੇ ਜਬਾੜੇ ’ਚ ਦਬਾਈ ਰੱਖਿਆ। ਲੋਕਾਂ ਨੇ ਉਸ ਨੂੰ ਛੁਡਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਸਫ਼ਲ ਨਹੀਂ ਹੋ ਸਕੇ। ਕੁੱਤੇ ਨੇ ਘੋੜੇ ਨੂੰ ਬੁਰੀ ਤਰ੍ਹਾਂ ਨੋਚ ਕੇ ਜ਼ਖਮੀ ਕਰ ਦਿੱਤਾ। ਕਿਸੇ ਤਰ੍ਹਾਂ ਰਾਹਗੀਰਾਂ ਨੇ ਕੁੱਤੇ ਦਾ ਜਵਾੜਾ ਖੋਲ੍ਹ ਕੇ ਘੋੜੇ ਨੂੰ ਛੁਡਾਇਆ। ਜਾਣਕਾਰੀ ਮੁਤਾਬਕ ਸੂਫੀਆ ਚੌਂਕ ’ਤੇ ਘੋੜਾ ਰੇਹੜਾ ਚਾਲਕ ਸਾਮਾਨ ਅਨਲੋਡ ਕਰ ਰਿਹਾ ਸੀ। ਇਸੇ ਦੌਰਾਨ ਕੋਲ ਹੀ ਸਥਿਤ ਇਕ ਘਰ ’ਚੋਂ ਪਿਟਬੁੱਲ ਕੁੱਤਾ ਲੈ ਕੇ ਉਸ ਦਾ ਮਾਲਕ ਬਾਹਰ ਆਇਆ। ਕੁੱਤੇ ਨੇ ਰੱਸੀ ਤੋੜ ਕੇ ਕਈ ਲੋਕਾਂ ’ਤੇ ਹਮਲਾ ਕਰ ਦਿੱਤਾ।
Read moreਪੰਜਾਬ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਡੀ. ਜੀ. ਪੀ. ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਯੂ. ਕੇ. ਬੇਸਡ ਪਰਮਜੀਤ ਸਿੰਘ ਉਰਫ ਢਾਡੀ ਜੋ ਕਿ ਅੱਤਵਾਦੀ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਢਾਡੀ ਟੈਰਰ ਫੰਡਿੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਵੀ ਸ਼ਾਮਲ ਹੈ।
Read moreਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਨੌਜਵਾਨ ਦਾ ਤੇਜ਼ਧਾਰਾ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜੀਜੇ ਮਨਜੀਤ ਸਿੰਘ ਨੇ ਦੱਸਿਆ ਕਿ ਸਵਿੰਦਰ ਸਿੰਘ ਜਿਸ ਦੀ ਉਮਰ 32 ਸਾਲ ਦੇ ਕਰੀਬ ਸੀ ਅਤੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਸਵਿੰਦਰ ਦਾ ਛੋਟਾ ਭਰਾ ਜੰਗਾ ਸਿੰਘ ਦੇ ਸਵਿੰਦਰ ਦੀ ਪਤਨੀ ਲਖਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਸਨ। ਇਹ ਦੋਵੇਂ ਦਿਓਰ ਭਰਜਾਈ ਸਵਿੰਦਰ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ।
Read more