ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਕਾਰਨ ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ।
Read moreਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੇੜੇ ਵਿਚੋਂ ਉਨ੍ਹਾਂ ਬੱਸਾਂ ਨੂੰ ਬਾਹਰ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਨੇ 7 ਲੱਖ ਕਿਲੋਮੀਟਰ ਦਾ ਸਫਰ ਅਤੇ ਸਵਾ 5 ਸਾਲ ਪੂਰੇ ਕਰ ਲਏ ਹੋਣ। ਰੋਡਵੇਜ਼ ਦੇ ਫਲੀਟ ਵਿਚ ਸਿਰਫ 60 ਬੱਸਾਂ ਨੂੰ ਹੀ ਨਾਕਾਰਾ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ, ਜੋ ਚੱਲਣ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਵੀ ਨਵਾਂ ਫਲੀਟ ਆਉਣ ਤੋਂ ਬਾਅਦ ਹੀ ਵਿਦਾ ਕੀਤਾ ਜਾਵੇਗਾ ਜਦਕਿ ਚੱਲਣ ਯੋਗ ਬੱਸਾਂ ਨੂੰ ਫਲੀਟ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ।
Read moreਫਿਰੋਜ਼ਪੁਰ ਵਿੱਚ ਪਾਣੀ ਦਾ ਕਹਿਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਤੋਂ ਸਕੂਲਾਂ ਦੀਆਂ ਛੁੱਟੀਆਂ ਕਰਕੇ ਸਕੂਲਾਂ ਵਿੱਚ ਕੈਂਪ ਬਣਾਏ ਗਏ ਹਨ। ਪਿੰਡ ਕਾਲੂਵਾਲਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋਕਿ 1 ਜੂਨ ਤੋਂ ਹੀ ਬੰਦ ਹੈ। ਇਥੇ 42 ਵਿਦਿਆਰਥੀ ਪੜ੍ਹਦੇ ਸਨ ਪਰ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਸਕੂਲ ਬੰਦ ਰਖਿਆ ਗਿਆ ਹੈ।
Read moreਇਨ੍ਹੀਂ ਦਿਨੀਂ ਸਾਈਬਰ ਧੋਖਾਧੜੀ ਦੇ ਕਈ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੀ ਇਨ੍ਹਾਂ ਨੂੰ ਨੱਥ ਪਾਉਣ ਲਈ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਵੀਰਵਾਰ ਨੂੰ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ।
Read moreਬੀਤੀ 12 ਅਗਸਤ ਨੂੰ ਕਰਤਾਰਪੁਰ ਕਪੂਰਥਲਾ ਰੋਡ ਨੇੜੇ ਪਿੰਡ ਬਸ ਰਾਮਪੁਰ ਕੋਲ ਦਿੱਲੀ ਕਟੜਾ ਐਕਸਪ੍ਰੈਸ ਵੇਅ ਲਈ ਪੁਲ ਬਣਾਉਣ ਲਈ ਕੀਤੇ ਜਾ ਰਹੇ ਬੋਰਵੈੱਲ ਵਿਚ ਇਕ ਵਿਅਕਤੀ ਸੁਰੇਸ਼ ਕੁਮਾਰ ਦੀ ਮਿੱਟੀ ’ਚ ਦੱਬ ਕੇ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਕਰਤਾਰਪੁਰ ਪੁਲਸ ਨੇ ਹਾਈਵੇ ਬਣਾਉਣ ਵਾਲੀ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਮ੍ਰਿਤਕ ਸੁਰੇਸ਼ ਕੁਮਾਰ ਦੇ ਭਰਾ ਸੱਤਿਆਵਾਨ ਪੁੱਤਰ ਦੁਲੀ ਚੰਦ ਵਾਸੀ ਕਰਸੋਲਾ ਥਾਣਾ ਜੁਲਾਣਾ ਜ਼ਿਲ੍ਹਾ ਜੀਂਦ ਹਰਿਆਣਾ ਨੇ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਚਾਰ ਭਰਾ ਅਤੇ ਤਿੰਨ ਭੈਣਾਂ ਹਨ। ਤੀਸਰੇ ਨੰਬਰ ਵਾਲਾ ਭਰਾ ਸੁਰੇਸ਼ ਸੀ ਜਿਸ ਦਾ ਵਿਆਹ ਨਹੀਂ ਹੋਇਆ ਸੀ।
Read moreਹਵਾਈ ਟਾਪੂ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ। ਹਵਾਈ ਟਾਪੂ 'ਤੇ ਜੰਗਲ ਦੀ ਅੱਗ ਨਾਲ ਲਹੈਨਾ ਸ਼ਹਿਰ ਪੂਰੀ ਤਰ੍ਹਾਂ ਸੁਆਹ ਹੋ ਗਿਆ ਹੈ। ਮਾਉਈ ਕਾਉਂਟੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, "ਫਾਇਰ ਸਰਵਿਸ ਅੱਗ ਬੁਝਾਉਣ ਲਈ ਜਾਰੀ ਹੈ, ਪਰ ਇਸ ਅੱਗ ਨਾਲ ਕੁੱਲ 36 ਮੌਤਾਂ ਦਾ ਪਤਾ ਲਗਾਇਆ ਗਿਆ ਹੈ।"
Read moreਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ ਵਿੱਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ।
Read moreਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ’ਚ ਚਿੱਟਾ ਵੇਚਣ ਦੀ ਖ਼ਬਰ ਆਈ ਸਾਮਣੇ । ਦੱਸਿਆ ਜਾ ਰਿਹਾ ਹੈ ਕਿ ਮਦਨ ਲਾਲ ਬੱਗਾ ਇੱਥੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਨ।
Read moreਮਣੀਪੁਰ ’ਚ ਹੋਈ ਹਿੰਸਾ ਦੇ ਵਿਰੋਧ ’ਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਦਰਸ਼ਕਾਰੀਆਂ ਵਲੋਂ ਦੁਕਾਨਾਂ ਬੰਦ ਕਰਵਾਈਆਂ ਗਈਆਂ।
Read moreਅੱਜ ਅੰਮ੍ਰਿਤਸਰ ਵਿੱਖੇ ਪੰਜਾਬ ਭਾਜਪਾ ਦੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਸਾਧਿਆ।
Read more