ਬਿਹਾਰ ਵਿਚ ਬਿਜਲੀ ਡਿੱਗਣ ਕਾਰਨ 13 ਲੋਕਾਂ ਦੀ ਮੌਤ
ਪਟਨਾ, 10 ਅਪਰੈਲ : ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਅਧਿਕਾਰਤ ਬਿਆਨ ਅਨੁਸਾਰ ਬਿਹਾਰ ਦੇ ਚਾਰ ਜ਼ਿਲ੍ਹਿਆਂ ਬੇਗੂਸਰਾਏ, ਦਰਭੰਗਾ, ਮਧੂਬਨੀ ਅਤੇ ਸਮਸਤੀਪੁਰ ਵਿਚ ਬਿਜਲੀ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ਸੀਐੱਮਓ ਦੇ ਅਨੁਸਾਰ ਬੇਗੂਸਰਾਏ ਵਿਚ ਪੰਜ, ਦਰਭੰਗਾ ਵਿਚ ਚਾਰ ਅਤੇ ਮਧੂਬਨੀ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਸਮਸਤੀਪੁਰ ਵਿਚ ਇਕ ਦੀ ਮੌਤ ਦਰਜ ਕੀਤੀ ਗਈ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ ਹੈ। ਬਿਹਾਰ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਘਰ ਦੇ ਅੰਦਰ ਅਤੇ ਸੁਰੱਖਿਅਤ ਰਹਿਣ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।