ਪੰਜਾਬ 161 ਸਕੂਲਾਂ ਦਾ ‘ਬੈਸਟ ਸਕੂਲ ਐਵਾਰਡ’ ਨਾਲ ਸਨਮਾਨ
.jpg)
ਚੰਡੀਗੜ੍ਹ (ਲਵਪ੍ਰੀਤ ਘੁੰਮਾਣ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਆ। ਬੈਂਸ ਨੇ ਚੰਡੀਗੜ੍ਹ ਦੇ ਸੈਕਟਰ-35 ਵਿੱਚ ਸਥਿਤ ਮਿਉਂਸਿਪਲ ਭਵਨ ਵਿੱਚ ਇਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਦਾ ਸਨਮਾਨ ਕੀਤਾ ਤੇ 11 ਕਰੋੜ ਰੁਪਏ ਦੀ ਇਨਾਮੀ ਰਕਮ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਤਹਿਤ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਮਿਡਲ ਸਕੂਲ ਨੂੰ ਪੰਜ ਲੱਖ ਰੁਪਏ, ਹਾਈ ਸਕੂਲ ਨੂੰ 7.5 ਲੱਖ ਰੁਪਏ ਤੇ ਹਰ ਸੀਨੀਅਰ ਸੈਕੰਡਰੀ ਸਕੂਲ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਹਾਜ਼ਰੀ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਆਧਾਰ ’ਤੇ ਕੀਤੀ ਗਈ ਹੈ। ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਗਾਮੀ ਸੈਸ਼ਨ ਤੋਂ ਸੂਬਾ ਪੱਧਰੀ ਬਿਹਤਰੀਨ ਸਕੂਲ ਪੁਰਸਕਾਰ ਸ਼ੁਰੂ ਕਰਨ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ
ਤੰਬਾਕੂ ਵਾਲ਼ੇ ਖੋਖਿਆ ਤੇ ਬਿਕ ਰਹੇ ਭੰਗ ਦੇ ਗੋਲਿਆਂ ਨੂੰ ਬੈਨ ਕਰਨ ਸੰਬੰਧੀ ਐਸ ਐਸ ਪੀ ਪਟਿਆਲਾ ਨੂੰ ਦਿੱਤਾ ਮੰਗ ਪੱਤਰ- ਗੁਰਮੁੱਖ ਗੁਰੂ