348 Sikh youth arrested in Amritpal case released
.jpg)
ਅਕਾਲ ਤਖ਼ਤ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲੀਸ ਵੱਲੋਂ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ’ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਜਦੋਂ ਕਿ ਕੌਮੀ ਸੁਰੱਖਿਆ ਐਕਟ ਅਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਅਕਾਲ ਤਖ਼ਤ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ। ਉੱਧਰ ਦੁੂਜੇ ਪਾਸੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਪੁਲੀਸ ਅੱਗੇ ਆਤਮ ਸਮਰਪਣ ਕੀਤੇ ਜਾਣ ਦੀ ਚਰਚਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਦਰਬਾਰ ਸਾਹਿਬ ਨੂੰ ਆਉਣ ਵਾਲੇ ਰਾਹਾਂ ’ਤੇ ਪੁਲੀਸ ਬਲ ਤਾਇਨਾਤ ਕੀਤਾ ਗਿਆ ਅਤੇ ਵਿਰਾਸਤੀ ਮਾਰਗ ’ਤੇ ਵਾਹਨਾਂ ਦੀ ਆਵਾਜਾਈ ਵੀ ਰੋਕੀ ਗਈ। ਇਸ ਦੌਰਾਨ ਪੁਲੀਸ ਕਮਿਸ਼ਨਰ ਵੀ ਦਰਬਾਰ ਸਾਹਿਬ ਪੁੱਜੇ, ਪਰ ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਏ ਹਨ। ਅੰਮ੍ਰਿਤਪਾਲ ਸਿੰਘ ਵੱਲੋਂ ਪੁਲੀਸ ਅੱਗੇ ਆਤਮ ਸਮਰਪਣ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਪੁਲੀਸ ਕੋਲ ਕੋਈ ਜਾਣਕਾਰੀ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਵਧੇਰੇ ਪੁਲੀਸ ਬਲ ਤਾਇਨਾਤ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਅਜਿਹਾ ਨਰਾਤਿਆਂ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖ ਕੇ ਲੋਕਾਂ ਦੀ ਸੁਰੱਖਿਆ ਵਾਸਤੇ ਕੀਤਾ ਗਿਆ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਆਖਿਆ ਕਿ ਟਰੈਫਿਕ ਪੁਲੀਸ ਵੱਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਸ ਲਈ ਵਧੇਰੇ ਪੁਲੀਸ ਸੜਕਾਂ ’ਤੇ ਹੈ। ਭਾਵੇਂ ਪੁਲੀਸ ਅਧਿਕਾਰੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਮਰਪਣ ਕੀਤੇ ਜਾਣ ਦੀ ਚਰਚਾ ਬਾਰੇ ਕੋਈ ਹਾਂ-ਪੱਖੀ ਸੰਕੇਤ ਨਹੀਂ ਦਿੱਤਾ ਗਿਆ ਪਰ ਖੁਫੀਆ ਏਜੰਸੀਆਂ ਵੱਲੋਂ ਉਸ ਦੇ ਸਮਰਪਣ ਕੀਤੇ ਜਾਣ ਦੀ ਸੰਭਾਵਨਾ ਨੂੰ ਸਹੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਜਨਤਕ ਹੋਈ ਹੈ, ਜਿਸ ਵਿੱਚ ਉਸ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਲਈ ਅਪੀਲ ਕੀਤੀ ਹੈ।
ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਹੋਟਲ ਤੇ ਸ਼ਰਾਬ ਦਾ ਠੇਕਾ ਸੀਲ
ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ