ਫਿਰੋਜ਼ਪੁਰ - ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕਰੀਬ ਚਾਰ ਕਿਲੋ ਹੈਰੋਇਨ ਦੇ ਨਾਲ ਚਾਰ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਗੁਰਪ੍ਰੀਤ ਸਿੰਘ ਐੱਸ. ਪੀ. ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਟੀ ਮੱਤੜ (ਫਿਰੋਜ਼ਪੁਰ) ਨੂੰ ਕਾਰ ’ਤੇ ਆਉਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 2 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਐੱਸ. ਟੀ. ਐੱਫ. ਵੱਲੋਂ ਗੁਰਜੰਟ ਸਿੰਘ ਉਰਫ ਲਾਲੀ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੁੱਤੀ ਵਾਲਾ ਬਸੇ ਅਰਸ਼ਦੀਪ ਉਰਫ ਅਰਸ਼ ਪੁੱਤਰ ਕੇਵਲ ਸਿੰਘ ਵਾਸੀ ਮਡਰ ਰੋਡ ਬਾਬਾ ਜੀਵਨ ਸਿੰਘ ਮੁਹੱਲਾ ਹਰਿਕੇ ਪੱਤਣ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸ. ਟੀ. ਐੱਫ. ਵੱਲੋਂ ਹਰਪ੍ਰੀਤ ਸਿੰਘ ਉਰਫ ਬੱਗਾ ਪੁੱਤਰ ਗੁਰਬਚਨ ਸਿੰਘ ਵਾਸੀ ਅੱਕੂ ਵਾਲਾ ਹਿਠਾੜ ਥਾਣਾ ਆਰਿਫਕੇ (ਫਿਰੋਜ਼ਪੁਰ) ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਕੋਲੋਂ ਇਕ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਸਾਰੇ ਨਸ਼ਾ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਸਨ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਸਪਲਾਈ ਕਰਦੇ ਸਨ। ਪੁਲਸ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪਾਸੋਂ ਪੁੱਛਕਿਸ਼ ਕੀਤੀ ਜਾ ਰਹੀ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾਂਦੀ ਹੈ।
ਕੈਂਸਰ ਦੀ ਚਿਤਾਵਨੀ ਤੋਂ ਬਾਅਦ ਅਮਰੀਕਾ ਨੇ ਰੈੱਡ ਫੂਡ ਡਾਈ 'ਤੇ ਲਗਾਈ ਪਾਬੰਦੀ
ਮੋਨਾਲੀਸਾ ਦੀ ਸਾਦਗੀ ਭਰੀ ਖੂਬਸੂਰਤੀ ਨੇ ਦਿੱਤੀ ਅਜਿਹੀ ਪ੍ਰਸਿੱਧੀ ਕੇ ਆਉਣ ਲੱਗੇ ਫਿਲਮਾਂ ਦਾ ਆਫਰ!
ਤਾਰੀ ਕਤਲ ਕਾਂਡ ਵਿਚ ਲੋੜੀਂਦਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ