ਪੁੰਛ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਭਾਰਤੀ ਫੌਜ ਦੀ ਗੱਡੀ, 5 ਜਵਾਨ ਸ਼ਹੀਦ

Poonch Accident : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਮੇਂਢਰ ਇਲਾਕੇ ਦੇ ਬਲਨੋਈ ਇਲਾਕੇ 'ਚ ਫੌਜ ਦਾ ਇਕ ਵਾਹਨ ਰਸਤਾ ਭੁੱਲ ਕੇ ਇਕ ਖਾਈ 'ਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਕਈ ਜਵਾਨ ਜ਼ਖਮੀ ਹੋਏ ਹਨ। ਸੂਚਨਾ ਮਿਲਣ 'ਤੇ ਫੌਜ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਜ਼ਖਮੀ ਜਵਾਨਾਂ ਨੂੰ ਹਸਪਤਾਲ ਭੇਜ ਦਿੱਤਾ। 5 ਜਵਾਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਗੱਡੀ 'ਚ 8 ਤੋਂ 9 ਜਵਾਨ ਸਨ ਸਵਾਰ
ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚ 8 ਤੋਂ 9 ਜਵਾਨ ਸਵਾਰ ਸਨ, ਜਿਨ੍ਹਾਂ 'ਚੋਂ 5 ਦੀ ਮੌਤ ਹੋ ਗਈ ਹੈ ਅਤੇ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਨੀਲਮ ਹੈੱਡਕੁਆਰਟਰ ਤੋਂ ਬਲਨੋਈ ਘੋੜਾ ਚੌਕੀ ਵੱਲ ਜਾ ਰਹੀ 11 MLI ਦੀ ਫੌਜੀ ਗੱਡੀ ਘੋੜਾ ਚੌਕੀ ਕੋਲ ਪਹੁੰਚਦੇ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਕਰੀਬ 300-350 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਸੂਚਨਾ ਮਿਲਦੇ ਹੀ 11 MLI ਦੀ ਕਵਿੱਕ ਰਿਸਪਾਂਸ ਟੀਮ (QRT) ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।ਭਾਰਤੀ ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ 'ਤੇ ਲਿਖਿਆ, "#WhiteKnightCorps ਦੇ ਸਾਰੇ ਰੈਂਕ ਪੁੰਛ ਸੈਕਟਰ ਵਿੱਚ ਅਪਰੇਸ਼ਨਲ ਡਿਊਟੀ ਦੌਰਾਨ ਇੱਕ ਵਾਹਨ ਹਾਦਸੇ ਵਿੱਚ ਪੰਜ ਬਹਾਦਰ ਸੈਨਿਕਾਂ ਦੀ ਦੁਖਦਾਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਬਚਾਅ ਕਾਰਜ ਜਾਰੀ ਹਨ, ਅਤੇ ਜ਼ਖਮੀ ਕਰਮਚਾਰੀਆਂ ਨੂੰ ਡਾਕਟਰੀ ਦੇਖਭਾਲ ਮਿਲ ਰਹੀ ਹੈ।"
ਪਿਛਲੇ ਮਹੀਨੇ ਵੀ ਵਾਪਰਿਆ ਸੀ ਅਜਿਹਾ ਹੀ ਹਾਦਸਾ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਵੀ ਇਸੇ ਤਰ੍ਹਾਂ ਦੇ ਹਾਦਸੇ 'ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇਕ ਹੋਰ ਜ਼ਖਮੀ ਹੋ ਗਿਆ ਸੀ। ਇਹ ਹਾਦਸਾ 4 ਨਵੰਬਰ ਨੂੰ ਕਾਲਾਕੋਟ ਦੇ ਪਿੰਡ ਬੜੌਗ ਨੇੜੇ ਵਾਪਰਿਆ ਸੀ, ਜਿਸ ਵਿੱਚ ਨਾਇਕ ਬਦਰੀ ਲਾਲ ਅਤੇ ਕਾਂਸਟੇਬਲ ਜੈ ਪ੍ਰਕਾਸ਼ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਸੀ। ਹਾਲਾਂਕਿ ਇਲਾਜ ਦੌਰਾਨ ਲਾਲ ਦੀ ਮੌਤ ਹੋ ਗਈ ਸੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।