ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 14 ਨੌਜਵਾਨਾਂ ਤੋਂ 68.15 ਲੱਖ ਰੁਪਏ ਠੱਗਣ ਦੇ ਇਕ ਮਾਮਲੇ ’ਚ ਸਿਟੀ ਪੁਲਸ ਨੇ ਦਮਨਪ੍ਰੀਤ ਸਿੰਘ ਨਿਵਾਸੀ ਪਟਿਆਲਾ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਸਿਟੀ ਪੁਲਸ ਅਨੁਸਾਰ ਰਾਜਿੰਦਰ ਸਿੰਘ ਨਿਵਾਸੀ ਪਿੰਡ ਕਾਕੜਾ ਅਤੇ ਗੁਰਪਾਲ ਸਿੰਘ ਨਿਵਾਸੀ ਪਟਿਆਲਾ ਵੱਲੋਂ ਜ਼ਿਲ੍ਹਾ ਪੁਲਸ ਉੱਚ ਅਧਿਕਾਰੀਆਂ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕਰੀਬ 6 ਮਹੀਨੇ ਪਹਿਲਾਂ ਉਨ੍ਹਾਂ ਦੇ ਜਾਣਕਾਰ ਦਮਨਪ੍ਰੀਤ ਸਿੰਘ ਨੇ ਉਸ ਨੇ ਅਤੇ ਹੋਰ ਸਾਥੀ ਸਤਿਗੁਰੂ ਸਿੰਘ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਵੀ ਕੁਮਾਰ, ਗੁਰਨਾਜ ਸਿੰਘ, ਕਰਮਲਪ੍ਰੀਤ ਕੌਰ, ਵਿਪਨਜੀਤ ਸਿੰਘ ਨੇ 45 ਲੱਖ ਰੁਪਏ ਪ੍ਰਤੀ ਵਿਅਕਤੀ ਅਡਵਾਂਸ ਲੈ ਕੇ ਅਮਰੀਕਾ ਭੇਜਣ ਦਾ ਵਾਅਦਾ ਕੀਤਾ, ਜਦੋਂ ਕਿ 2 ਲੱਖ ਰੁਪਏ ਪ੍ਰਤੀ ਵਿਅਕਤੀ ਅਡਵਾਂਸ ਲੈ ਕੇ ਸਾਰਿਆਂ ਨੂੰ ਦੁਬਈ ਲੈ ਗਿਆ, ਜਿਥੇ ਤੋਂ ਉਨ੍ਹਾਂ ਦਾ ਵੀਜ਼ਾ ਲਗਵਾਉਣ ਲਈ 5 ਹਜ਼ਾਰ ਡਾਲਰ ਪ੍ਰਤੀ ਵਿਅਕਤੀ ਵੱਖਰੇ ਮੰਗੇ। ਇਸ ਤਰ੍ਹਾਂ ਨਕਦੀ ਅਤੇ ਬੈਂਕ ਰਾਹੀਂ ਕੁਲ 74 ਲੱਖ ਰੁਪਏ ਵਸੂਲ ਕਰ ਲਏ ਪਰ ਨਾ ਤਾਂ ਉਨ੍ਹਾਂ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਚਾਰ ਮਹੀਨੇ ਆਪਣੇ ਹੀ ਖਰਚੇ ’ਤੇ ਦੁਬਈ ’ਚ ਰਹਿਣ ਤੋਂ ਬਾਅਦ ਉਸ ਵੱਲੋਂ ਟਾਲ-ਮਟੋਲ ਕਰਨ ’ਤੇ ਸਾਰੇ ਆਪਣੇ ਘਰ ਵਾਪਸ ਪਰਤ ਆਏ ਅਤੇ ਕੇਵਲ 5.85 ਲੱਖ ਰੁਪਏ ਵਾਪਸ ਕੀਤੇ। ਬਾਕੀ 68.15 ਲੱਖ ਰੁਪਏ ਵਾਪਸ ਨਹੀਂ ਕੀਤੇ ’ਤੇ ਧਮਕੀਆਂ ਦੇਣ ਲੱਗਿਆ। ਸ਼ਿਕਾਇਤ ਦੀ ਜਾਂਚ ਪੜਤਾਲ ਉਪਰੰਤ ਉਚ ਅਧਿਕਾਰੀਆਂ ਵੱਲੋਂ ਦਿੱਤੇ ਹੁਕਮਾਂ ’ਤੇ ਸਿਟੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ