’84 ਸਿੱਖ ਕਤਲੇਆਮ : ਸੱਜਣ ਕੁਮਾਰ ਇਕ ਹੋਰ ਮਾਮਲੇ ’ਚ ਦੋਸ਼ੀ ਕਰਾਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣ ਦੀ ਆਸ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਸੰਸਦ ਵਿੱਚ ਸਿੱਖ ਕਤਲੇਆਮ ਪ੍ਰਤੀ ਸੰਵੇਦਨਾ ਅਤੇ ਮੁਆਫ਼ੀ ਦਾ ਇੱਕ ਮਤਾ ਵੀ ਪਾਸ ਕੀਤਾ ਜਾਵੇ। ਇਹ 1984 ’ਚ ਮਾਰੇ ਗਏ ਬੇਦੋਸ਼ੇ ਸਿੱਖ ਨਾਗਰਿਕਾਂ ਪ੍ਰਤੀ ਸ਼ਰਧਾਂਜਲੀ ਹੋਵੇਗੀ। ਧਾਮੀ ਨੇ ਕਿਹਾ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਨਾਲ ਸਬੰਧਤ ਦੇਸ਼ ਦੇ ਵੱਖ-ਵੱਖ ਥਾਵਾਂ ਉੱਤੇ ਚੱਲ ਰਹੇ ਮਾਮਲਿਆਂ ਨੂੰ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਅੱਗੇ ਵਧਾਇਆ ਜਾਵੇ ਤਾਂ ਜੋ ਇਨਸਾਫ਼ ਵਿੱਚ ਹੋਰ ਦੇਰੀ ਨਾ ਹੋਵੇ।
ਨਾਨਾਵਤੀ ਕਮਿਸ਼ਨ ਦੀ ਰਿਪੋਰਟ ਮੁਤਾਬਕ ਦਿੱਲੀ ’ਚ ਸਿੱਖ ਕਤਲੇਆਮ ਨਾਲ ਸਬੰਧਤ 587 ਐੱਫਆਈਆਰਜ਼ ਦਾਖ਼ਲ ਕੀਤੀਆਂ ਗਈਆਂ ਸਨ। ਪੁਲੀਸ ਨੇ ਕਰੀਬ 240 ਐੱਫਆਈਆਰਜ਼ ਬੰਦ ਕਰ ਦਿੱਤੀਆਂ ਸਨ, ਜਦਕਿ 250 ਹੋਰ ਕੇਸਾਂ ’ਚ ਮੁਲਜ਼ਮ ਬਰੀ ਹੋ ਗਏ ਸਨ। ਕੁੱਲ 587 ਐੱਫਆਈਆਰਜ਼ ’ਚੋਂ ਸਿਰਫ਼ 28 ਕੇਸਾਂ ’ਚ ਕਰੀਬ 400 ਵਿਅਕਤੀਆਂ ਨੂੰ ਸਜ਼ਾ ਹੋਈ ਹੈ। ਇਨ੍ਹਾਂ ’ਚੋਂ ਸੱਜਣ ਕੁਮਾਰ ਸਮੇਤ ਕਰੀਬ 50 ਨੂੰ ਹੱਤਿਆਵਾਂ ਦੇ ਮਾਮਲੇ ’ਚ ਸਜ਼ਾ ਹੋਈ ਹੈ। ਮੌਜੂਦਾ ਸਮੇਂ ’ਚ ਕੌਮੀ ਰਾਜਧਾਨੀ ਦੀਆਂ ਵੱਖ ਵੱਖ ਅਦਾਲਤਾਂ ’ਚ ਕਰੀਬ 20 ਕੇਸ ਬਕਾਇਆ ਪਏ ਹਨ।
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਹੈ ਕਿ ਅਪਰਾਧ ਦੀ ਗੰਭੀਰਤਾ ਨੂੰ ਵੇਖਦਿਆਂ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਵੇ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਵੇਂ ਅਦਾਲਤ ਦਾ ਫ਼ੈਸਲਾ 41 ਸਾਲਾਂ ਬਾਅਦ ਆਇਆ ਹੈ ਪਰ ਇਹ ਸਿੱਖ ਕੌਮ ਲਈ ਬਹੁਤ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਨੇ ਸਿੱਖ ਕੌਮ ਨੂੰ ਨਿਆਂ ਤਾਂ ਕੀ ਦੇਣਾ ਸੀ, ਉਲਟਾ ਕਤਲੇਆਮ ਵਿਚ ਸ਼ਾਮਲ ਦੋਸ਼ੀਆਂ ਨੂੰ ਮਾਣ-ਸਨਮਾਨ ਦਿੱਤਾ ਜਾਂਦਾ ਰਿਹਾ। ਉਨ੍ਹਾਂ ਬੰਦ ਕੀਤੇ ਗਏ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਵਾਸਤੇ ਸਿਟ ਦੇ ਗਠਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।