ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਸਪੱਸ਼ਟੀਕਰਨ ਹੋਇਆ ਜਨਤਕ
.jpg)
ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਇਸ ਸਪੱਸ਼ਟੀਕਰਨ ਵਿਚ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਜਾਣੇ-ਅਣਜਾਣੇ ਵਿਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ ਕੋਲੋਂ। ਇਸ ਵਿਚ ਸੁਖਬੀਰ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਮਹਾਨ ਜਥੇਬੰਦੀ 10 ਗੁਰੂ ਸਹਿਬਾਨ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ।
ਜਿਥੋਂ ਤੱਕ ਮੇਰੇ ਖ਼ਿਲਾਫ ਕੁਝ ਸੀਨੀਅਰ ਆਗੂਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਸਬੰਧ ਹੈ, ਉਸਦੇ ਸਪੱਸ਼ਟੀਕਰਨ ਤੋਂ ਪਹਿਲਾਂ ਮੈਂ ਕੁਝ ਮਹੱਤਵਪੂਰਨ ਤੱਥ ਤੁਹਾਡੇ ਧਿਆਨ ਵਿਚ ਲਿਆਉਣਾ ਚਾਹੁੰਦਾ ਹਾਂ ਕਿ ਕੁਝ ਦੁਖਦਾਈ ਘਟਨਾਵਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਾਲ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਸਨ। ਇਨ੍ਹਾਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਉਸ ਵੇਲੇ ਦੇ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ 17 ਅਕਤੂਬਰ, 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ 'ਤੇ ਹਾਜ਼ਰ ਹੋਏ ਸਨ। ਉਨ੍ਹਾਂ ਨੇ ਪਸ਼ਚਾਤਾਪ ਦੀ ਭਾਵਨਾ ਨਾਲ ਆਪਣੇ ਮਨ ਦੀ ਪੀੜ੍ਹਾ ਇਕ ਲਿਖਤੀ ਪੱਤਰ ਵਿਚ ਸਿੰਘ ਸਾਹਿਬ ਨੂੰ ਪੇਸ਼ ਕੀਤਾ ਸੀ। ਇਸ ਮੌਕੇ ਸੁਖਬੀਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤਾ ਗਿਆ ਪਸ਼ਚਾਤਾਪ ਪੱਤਰ ਵੀ ਨਾਲ ਦਿੱਤਾ ਗਿਆ ਹੈ।
ਸੁਖਬੀਰ ਨੇ ਅੱਗੇ ਲਿਖਿਆ ਕਿ ਤਤਕਾਲੀ ਮੁੱਖ ਮੰਤਰੀ ਸਾਹਿਬ ਦੇ ਮਨ ਉਪਰ ਉਸ ਵੇਲੇ ਵਾਪਰ ਰਹੀਆਂ ਅਣਕਿਆਸੀਆਂ ਘਟਨਾਵਾਂ ਦਾ ਭਾਰੀ ਬੋਝ ਸੀ ਅਤੇ ਉਨ੍ਹਾਂ ਨੇ ਆਪਣੇ ਮਨ ਦੀ ਵੇਦਨਾ ਤਤਕਾਲੀ ਜਥੇਦਾਰ ਦੇ ਸਨਮੁੱਖ ਭਰੇ ਮਨ ਨਾਲ ਰੱਖੀ ਸੀ। ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿੰਦ ਤਖ਼ਤ ਹੈ। ਸਮਰੱਥ ਗੁਰੂ ਜਾਣੀ ਜਾਣ ਹੈ। ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਮੈਂ ਬਿਨਾਂ ਕਿਸੇ ਸਵਾਲ-ਜਵਾਬ ਦੇ ਸੱਚੇ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ। ਜੋ ਵੀ ਸਾਡੇ ਖ਼ਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਲਈ ਗੁਰੂ ਦੇ ਮਹਾਨ ਤਖ਼ਤ 'ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ। ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ-ਅਚਤ ਹੋਈਆਂ ਇਨ੍ਹਾਂ ਸਾਰੀਆਂ ਭੁੱਲਾਂ-ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਪਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾਂ ਚੜ੍ਹਦੀਕਲਾ ਵਿੱਚ ਰੱਖੇ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।