ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ

ਫਿਰੋਜ਼ਪੁਰ (lovepreet) : ਫਿਰੋਜ਼ਪੁਰ ਛਾਉਣੀ 'ਚ ਇਕ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦੇ ਘਰ ’ਚ ਦਾਖ਼ਲ ਹੋ ਕੇ ਸਾਮਾਨ ਦੀ ਭੰਨਤੋੜ ਕਰਨ ਦੇ ਦੋਸ਼ ’ਚ ਫਿਰੋਜ਼ਪੁਰ ਛਾਉਣੀ ਦੀ ਪੁਲਸ ਨੇ ਮੁਲਜ਼ਮ ਸਚਿਨ ਪੁੱਤਰ ਰਵੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ 26 ਸਾਲਾ ਪੀੜਤਾ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਹੈ ਕਿ ਕਰੀਬ 3 ਸਾਲ ਪਹਿਲਾਂ ਉਸ ਦੀ ਸਚਿਨ ਨਾਮਕ ਮੁੰਡੇ ਨਾਲ ਦੋਸਤੀ ਹੋ ਗਈ ਸੀ ਤੇ ਉਨ੍ਹਾਂ ਵਿਚਕਾਰ ਸਰੀਰਕ ਸਬੰਧ ਬਣ ਗਏ ਸਨ। ਜਦੋਂ ਉਸ ਨੇ ਸਚਿਨ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਸ ਦੇ ਪਰਿਵਾਰਕ ਮੈਂਬਰ ਸਹਿਮਤ ਨਹੀਂ ਹਨ। ਸ਼ਿਕਾਇਤਕਰਤਾ ਕੁੜੀ ਅਨੁਸਾਰ 22 ਸਤੰਬਰ ਨੂੰ ਸਵੇਰੇ ਸਾਢੇ 11 ਵਜੇ ਦੇ ਕਰੀਬ ਸਚਿਨ ਉਸ ਦੇ ਘਰ ਅੰਦਰ ਆਇਆ ਅਤੇ ਉਸ ਨਾਲ ਕਥਿਤ ਰੂਪ ’ਚ ਜਬਰ-ਜ਼ਿਨਾਹ ਕੀਤਾ। ਜਦੋਂ ਕੁੜੀ ਨੇ ਰੌਲਾ ਪਾਇਆ ਤਾਂ ਉਹ ਭੱਜ ਗਿਆ ਅਤੇ ਰਾਤ ਕਰੀਬ 8-9 ਵਜੇ ਸਚਿਨ ਨੇ ਉਸ ਦੇ ਘਰ ਆ ਕੇ ਸਾਮਾਨ ਦੀ ਭੰਨਤੋੜ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।