ਦਿੱਲੀ ਦੇ ਚਾਂਦਨੀ ਚੌਕ ਇਲਾਕੇ 'ਚ ਸਥਿਤ ਕੱਪੜੇ ਦੀ ਇਕ ਦੁਕਾਨ 'ਚ ਸ਼ਨੀਵਾਰ ਨੂੰ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਫਿਲਹਾਲ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੋਤੀ ਬਾਜ਼ਾਰ 'ਚ ਸਵੇਰੇ 6 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਅੱਗ ਲੱਗਣ ਨਾਲ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ, ਹਾਲਾਂਕਿ ਸਵੇਰੇ 8.25 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ। ਡੀ.ਐੱਫ.ਐੱਸ. ਅਧਿਕਾਰੀ ਨੇ ਦੱਸਿਆ ਕਿ ਦੁਕਾਨ 'ਚ ਸ਼ਾਰਟ ਸਰਕਿਟ ਹੋਣ ਕਾਰਨ ਅੱਗ ਲੱਗੀ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ