ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲੇ ਅੰਦਰ ਨਸ਼ੇ ਵੇਚਣ ਦਾ ਗੋਰਖ ਧੰਦਾ ਕਰਦੇ ਸਮਾਜ ਵਿਰੋਧੀ ਅਨਸ਼ਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਔਰਤ ਨੂੰ 20 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।ਪ੍ਰਾਪਤ ਜਾਣਕਾਰੀ ਅਨੁਸਾਰ ਸਬ ਡੀਵਜ਼ਨ ਦੇ ਡੀ.ਐੱਸ.ਪੀ. ਗਰਦੀਪ ਸਿੰਘ ਦਿਓਲ ਤੇ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਦੇ ਦਿਸ਼ਾ ਨਿਰਦਸ਼ਾਂ ਹੇਠ ਪੁਲਸ ਚੈਕ ਪੋਸਟ ਜੋਲੀਆਂ ਦੇ ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਅਨਾਜ਼ ਮੰਡੀ ਕਲਰ ਕੋਟ ਰੋਡ ਪਿੰਡ ਜੋਲੀਆਂ ਮੌਜੂਦ ਸਨ। ਪੁਲਸ ਪਾਰਟੀ ਨੂੰ ਅਨਾਜ਼ ਮੰਡੀ ਦੀ ਬੇਅਬਾਦ ਜਗ੍ਹਾ ’ਚ ਖਾਲੀ ਪਈ ਇਮਾਰਤ ’ਚ ਇਕ ਔਰਤ ਆਪਣੇ ਅੱਗੇ ਵਜਨਦਾਰ ਪਲਾਸਟਿਕ ਦੀ ਕੇਨੀ ਰੱਖੀ ਬੈਠੀ ਦਿਖਾਈ ਦਿੱਤੀ ਤੇ ਜਦੋਂ ਇਹ ਔਰਤ ਪੁਲਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਕੇਨੀ ਨੂੰ ਉਥੇ ਹੀ ਛੱਡ ਕੇ ਖਿਸਕਣ ਲੱਗੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਉਕਤ ਔਰਤ ਨੂੰ ਕਾਬੂ ਕਰਕੇ ਜਦੋਂ ਕੈਨੀ ਦਾ ਮੂੰਹ ਖੋਲ ਕੇ ਇਸ ਨੂੰ ਚੈਕ ਕੀਤਾ ਤਾਂ ਇਸ ’ਚੋਂ ਸ਼ਰਾਬ ਬਰਾਮਦ ਹੋਈ।
ਪੁਲਸ ਨੇ ਜਦੋਂ ਇਸ ਦੀ ਮਿਨਤੀ ਕੀਤੀ ਤਾਂ ਕੇਨੀ ’ਚੋਂ 20 ਬੋਤਲਾਂ ਠੇਕਾ ਸ਼ਰਾਬ ਦੇਸ਼ੀ ਦੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਔਰਤ ਜਿਸ ਦੀ ਪਛਾਣ ਨਿਸਾ ਕੌਰ ਪਤਨੀ ਸੱਤਰੂ ਸਿੰਘ ਵਾਸੀ ਪਿੰਡ ਜੋਲੀਆ ਦੇ ਤੌਰ ’ਤੇ ਹੋਈ ਵਿਰੁੱਧ ਅਕਸਾਇਜ਼ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ