ਪਿੰਡ ਧਨੌਲਾ ਖੁਰਦ ਵਿਖੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਇਕ ਨੌਜਵਾਨ ਵੱਲੋਂ ਵਾਟਰ ਵਰਕਸ ’ਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਡਾਆਇਆ ਪੁਲਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਿੱਠੂ ਸਿੰਘ (30) ਪੁੱਤਰ ਮਹਿੰਦਰ ਸਿੰਘ ਵਾਸੀ ਧਨੌਲਾ ਖੁਰਦ ਜੋ ਦਿਮਾਗੀ ਤੌਰ ’ਤੇ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਆਪਣੇ ਘਰ ਨੇੜੇ ਵਾਟਰ ਵਰਕਸ ’ਚ ਪਹੁੰਚ ਕੇ ਦਰੱਖਤ ਨਾਲ ਰੱਸੀ ਬੰਨ੍ਹ ਕੇ ਆਪਣੇ ਆਪ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਕਿ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਪੁਲਸ ਨੇ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰ ਕੇ ਪੋਸਟਮਾਰਟਮ ਉਪਰੰਤ ਮ੍ਰਿਤਕ ਮਿੱਠੂ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ