ਤੜਕਸਾਰ ਹੀ ਜੇਲ੍ਹ ਚੋਂ ਰਿਹਾਅ ਹੋਏ ਅਦਾਕਾਰ ਅੱਲੂ ਅਰਜੁਨ, ਜ਼ਮਾਨਤ ਮਿਲਣ ਮਗਰੋਂ ਇਸ ਕਾਰਨ ਜੇਲ੍ਹ ’ਚ ਕੱਟਣੀ ਪਈ ਇੱਕ ਰਾਤ
.jpg)
Allu Arjun released From Jail : ਅੱਜ ਸਵੇਰੇ ਪੁਸ਼ਪਾ 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ੍ਹ ਹੀ ਤੇਲੰਗਾਨਾ ਹਾਈ ਕੋਰਟ ਨੇ ਅਦਾਕਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਹੁਕਮ ਮਿਲਣ ਵਿੱਚ ਦੇਰੀ ਕਾਰਨ ਅੱਲੂ ਅਰਜੁਨ ਨੂੰ ਰਾਤ ਜੇਲ੍ਹ ਵਿੱਚ ਕੱਟਣੀ ਪਈ। ਇਸ ਤੋਂ ਪਹਿਲਾਂ ਵਕੀਲ ਅਸ਼ੋਕ ਰੈਡੀ ਨੇ ਜ਼ਮਾਨਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਜੇਲ੍ਹ ਪ੍ਰਸ਼ਾਸਨ ਦੀ ਆਲੋਚਨਾ ਕੀਤੀ ਸੀ। ਦੱਸ ਦਈਏ ਕਿ ਅੱਲੂ ਅਰਜੁਨ 'ਤੇ 4 ਦਸੰਬਰ ਨੂੰ ਹੋਈ ਭਗਦੜ ਦੇ ਮਾਮਲੇ 'ਚ ਕਤਲ ਦੀ ਕੋਸ਼ਿਸ਼ ਦਾ ਇਲਜ਼ਾਮ ਸੀ। ਭਗਦੜ ਵਿੱਚ ਇੱਕ 39 ਸਾਲਾ ਔਰਤ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਸੈਸ਼ਨ ਕੋਰਟ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਸੀ। ਹਾਈ ਕੋਰਟ ਨੇ ਉਨ੍ਹਾਂ ਨੂੰ 50,000 ਰੁਪਏ ਦੇ ਮੁਚੱਲਕੇ 'ਤੇ 21 ਜਨਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਦਰਅਸਲ, ਰਾਤ ਨੂੰ ਕਥਿਤ ਤੌਰ 'ਤੇ ਕਿਹਾ ਗਿਆ ਸੀ ਕਿ ਜ਼ਮਾਨਤ ਦੇ ਆਦੇਸ਼ ਦੀਆਂ ਕਾਪੀਆਂ ਆਨਲਾਈਨ ਅਪਲੋਡ ਨਾ ਹੋਣ ਕਾਰਨ ਅੱਲੂ ਅਰਜੁਨ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਨੇ ਉਨ੍ਹਾਂ ਦੇ ਰਹਿਣ ਲਈ ਕਲਾਸ-1 ਬੈਰਕ ਤਿਆਰ ਕੀਤੀ ਸੀ। ਹਾਲਾਂਕਿ ਬੀਤੀ ਰਾਤ ਜਦੋਂ ਇਹ ਖਬਰ ਸਾਹਮਣੇ ਆਈ ਕਿ ਅੱਲੂ ਅਰਜੁਨ ਨੂੰ ਰਾਤ ਨੂੰ ਰਿਲੀਜ਼ ਨਹੀਂ ਕੀਤਾ ਜਾਵੇਗਾ, ਤਾਂ ਅਦਾਕਾਰ ਦੇ ਪ੍ਰਸ਼ੰਸਕਾਂ ਦਾ ਗੁੱਸਾ ਦੇਖਣ ਨੂੰ ਮਿਲਿਆ। ਚੰਚਲਗੁਡਾ ਜੇਲ੍ਹ ਦੇ ਬਾਹਰ ਲੋਕ ਇਕੱਠੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਕਾਬਿਲੇਗੌਰ ਹੈ ਕਿ ਅੱਲੂ ਅਰਜੁਨ ਨੂੰ ਸ਼ੁੱਕਰਵਾਰ ਸਵੇਰੇ 12 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 4 ਵਜੇ ਅਦਾਕਾਰ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਅੱਲੂ ਅਰਜੁਨ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਅਦਾਕਾਰ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ। ਤੇਲੰਗਾਨਾ ਹਾਈਕੋਰਟ ਨੇ 5 ਵਜੇ ਜ਼ਮਾਨਤ ਦੇ ਦਿੱਤੀ। ਪਰ ਅਲੂ ਅਰਜੁਨ ਨੇ ਪੁਲਿਸ ਦੁਆਰਾ ਉਸ ਨੂੰ ਉਸ ਦੇ ਘਰ ਤੋਂ ਗ੍ਰਿਫਤਾਰ ਕਰਨ ਦੇ ਤਰੀਕੇ 'ਤੇ ਇਤਰਾਜ਼ ਕਰਦੇ ਹੋਏ ਕਈ ਸਵਾਲ ਖੜ੍ਹੇ ਕੀਤੇ। ਇਸ ਲਈ ਅੱਲੂ ਅਰਜੁਨ ਵੀ ਗ੍ਰਿਫਤਾਰੀ ਦੇ ਤਰੀਕੇ ਤੋਂ ਖੁਸ਼ ਨਜ਼ਰ ਨਹੀਂ ਆਏ। ਇਸ ਨਾਲ ਜੁੜੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਅੱਲੂ ਅਰਜੁਨ ਲਿਫਟ 'ਚ ਜਾਂਦੇ ਨਜ਼ਰ ਆ ਰਹੇ ਹਨ, ਜਿੱਥੇ ਪਹਿਲਾਂ ਅੱਲੂ ਨੇ ਪਲੇਨ ਟੀ-ਸ਼ਰਟ ਪਹਿਨੀ, ਬਾਅਦ 'ਚ ਉਹ ਹੂਡੀ ਪਾ ਕੇ ਬਾਹਰ ਨਿਕਲੇ। ਜਿਸ 'ਤੇ ਲਿਖਿਆ ਸੀ-' ਫਲਾਵਰ ਨਹੀਂ ਫਾਇਰ ਹੈ'।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।