ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਦਾ ਹੌਟ ਲੁੱਕ ਵੇਖਣ ਨੂੰ ਮਿਲ ਰਿਹਾ ਹੈਦੱਸ ਦਈਏ ਕਿ ਪੰਜਾਬੀ ਫ਼ਿਲਮ ਉਦਯੋਗ ਦੀ ਮਲਟੀ ਟੈਲੇਂਟਡ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਖ਼ੂਬਸੂਰਤੀ ਨਾਲ ਕਰੋੜਾਂ ਲੋਕਾਂ ਨੂੰ ਦੀਵਾਨਾ ਬਣਾਇਆ ਹੈ। ਵਧਦੀ ਉਮਰ ਦੇ ਨਾਲ, ਉਹ ਪਹਿਲੇ ਨਾਲੋਂ ਵਧੇਰੇ ਸੁੰਦਰ ਹੁੰਦੀ ਜਾ ਰਹੀ ਹੈ। ਉਹ ਨਾ ਸਿਰਫ ਆਪਣੀ ਅਦਾਕਾਰੀ ਦੀ ਕੁਸ਼ਲਤਾ ਨਾਲ, ਬਲਕਿ ਆਪਣੀ ਸਟਾਈਲਿਸ਼ ਗੇਮ ਨਾਲ ਵੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ। ਨੀਰੂ ਬਾਜਵਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਜਿੰਮ 'ਚ ਵਰਕਆਊਟ ਕਰਦਿਆਂ ਦੀ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਨੀਰੂ ਬਾਜਵਾ ਨੇ ਕੈਪਸ਼ਨ 'ਚ ਲਿਖਿਆ ਸੀ,
ਇਸ ਵੀਡੀਓ 'ਚ ਨੀਰੂ ਬਾਜਵਾ ਜਿੰਮ 'ਚ ਸਾਈਕਲਿੰਗ ਕਰਦੀ ਹੋਈ ਨਜ਼ਰ ਆਈ ਸੀ। ਇਸ ਦੇ ਨਾਲ ਹੀ ਅਦਾਕਾਰਾ ਨੇ ਦੱਸਿਆ ਸੀ ਕਿ ਉਸ ਦੇ ਜਨਮਦਿਨ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਉਹ ਪੂਰੀ ਖੁਸ਼ੀ, ਸਟ੍ਰਾਂਗ ਤਰੀਕੇ ਤੇ ਫਿੱਟ ਰਹਿਣ ਲਈ ਡਾਂਸ ਕਰਕੇ ਸ਼ੁਰੂ ਕਰ ਰਹੀ ਹੈ।
ਆਪਣੀ ਇਸ ਵੀਡੀਓ ਰਾਹੀਂ ਅਦਾਕਾਰਾ ਨੇ ਆਪਣੇ ਫੈਨਜ਼ ਨੂੰ ਵੀ ਫਿੱਟ ਰਹਿਣ ਤੇ ਖਾਸ ਤੌਰ 'ਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਫੈਨਜ਼ ਨੀਰੂ ਬਾਜਵਾ ਦੀ ਇਸ ਮੋਟੀਵੇਸ਼ਨਲ ਵੀਡੀਓ ਨੂੰ ਵੇਖ ਕੇ ਕਾਫ਼ੀ ਖੁਸ਼ ਹੋ ਰਹੇ ਹਨ ਤੇ ਉਸ ਦੀ ਫਿੱਟਨਸ ਦੀ ਤਾਰੀਫ਼ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ 'ਤੇ ਕੁਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸਣਯੋਗ ਹੈ ਕਿ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮਾਂ 'ਤੇ ਕੰਮ ਕਰ ਰਹੀ ਹੈ। ਅਦਾਕਾਰਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਵਾਹ ਨੀ ਪੰਜਾਬਣੇ' ਅਤੇ ਫ਼ਿਲਮ 'ਸ਼ੁਕਰਾਨਾ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ।
ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ