After 203 days, maximum 6,050 new cases of corona have been reported in the country
ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,45,104 ਹੋ ਗਈ ਹੈ। ਪਿਛਲੇ 203 ਦਿਨਾਂ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਮਾਮਲੇ ਹਨ। ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 28,303 'ਤੇ ਪਹੁੰਚ ਗਈ ਹੈ। ਦੇਸ਼ 'ਚ ਪਿਛਲੇ ਸਾਲ 16 ਸਤੰਬਰ ਨੂੰ ਸੰਕਰਮਣ ਦੇ 6,298 ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਮਹਾਰਾਸ਼ਟਰ 'ਚ ਤਿੰਨ, ਕਰਨਾਟਕ ਅਤੇ ਰਾਜਸਥਾਨ 'ਚ 2-2 ਅਤੇ ਦਿੱਲੀ, ਗੁਜਰਾਤ, ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਪੰਜਾਬ 'ਚ 1-1 ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ 'ਚ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਉਣ ਦੀ ਗਿਣਤੀ ਵੱਧ ਕੇ 5,30,943 ਹੋ ਗਈ। ਨਾਲ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ ਇਕ ਨਾਮ ਹੋਰ ਜੋੜਿਆ ਹੈ।