ਬੇਹੋਸ਼ ਹੋਣ ਮਗਰੋਂ ਡੱਲੇਵਾਲ ਦੀ ਸਿਹਤ ਬਣੀ ਬੇਹੱਦ ਨਾਜ਼ੁਕ; ਮਲਟੀ ਆਰਗਨ ਫੇਲ ਹੋਣ ਦਾ ਖਦਸ਼ਾ, ਪੰਧੇਰ ਦੀ ਚਿਤਾਵਨੀ

agjit Singh Dallewal Hunger Strike Day 25th : ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਵੀ ਹੋ ਸਕਦਾ ਹੈ। ਡੱਲੇਵਾਲ ਨੂੰ ਦਿਲ ਦੇ ਦੌਰੇ ਅਤੇ ਮਲਟੀ ਆਰਗਨ ਫੇਲ ਹੋਣ ਦਾ ਵੀ ਖਤਰਾ ਹੈ। ਦੱਸ ਦਈਏ ਕਿ ਵੀਰਵਾਰ ਨੂੰ ਵੀ ਉਹ ਬੇਹੋਸ਼ ਹੋ ਗਏ ਸੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਡੱਲੇਵਾਲ ਦਾ ਮਰਨ ਵਰਤ ਸ਼ੁੱਕਰਵਾਰ ਨੂੰ 25ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੇ ਕਈ ਅੰਗਾਂ ਦੇ ਕੰਮ ਨਾ ਕਰਨ ਦਾ ਖਤਰਾ ਹੈ। 66 ਸਾਲਾਂ ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਮਰਨ ਵਰਤ 'ਤੇ ਹਨ। ਦੂਜੇ ਪਾਸੇ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਐੱਮ ਮਾਨ ਸਪੱਸ਼ਟ ਕਰਨ ਕਿ ਉਹ ਦਿੱਲੀ ਦੇ ਹੱਕ ’ਚ ਭੁਗਤਣਗੇ ? ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ’ਚ ਸਰਕਾਰਾਂ ਲੱਗੀਆਂ ਹੋਈਆਂ। ਪੰਜਾਬ ਤੋਂ ਖਨੌਰੀ ਵੱਲ ਫੋਰਸਾਂ ਵੱਧ ਰਹੀਆਂ ਹਨ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਲਾਸ਼ਾਂ ਤੋਂ ਟੱਪ ਕੇ ਡੱਲੇਵਾਲ ਤੱਕ ਪਹੁੰਚਣਗੇ ਪਵੇਗਾ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।