ਰਾਜਪਾਲ ਨਾਲ ਮਿਲਣ ਮਗਰੋਂ ਬੋਲੇ ਸੁਨੀਲ ਜਾਖੜ-ਪਿੰਡਾਂ 'ਚ ਹੜ੍ਹਾਂ ਕਾਰਨ ਫੈਲ ਰਹੀਆਂ ਭਿਆਨਕ ਬੀਮਾਰੀਆਂ
ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ। ਰਾਜਪਾਲ ਅੱਗੇ ਭਾਜਪਾ ਨੇ ਹੜ੍ਹਾਂ ਦਾ ਮੁੱਦਾ ਚੁੱਕਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ 'ਚ ਤਬਾਹੀ ਹੋਈ ਹੈ।ਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ 'ਚ ਹੜ੍ਹਾਂ ਕਾਰਨ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਮਹਾਮਾਰੀ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਨੇ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਅਤੇ ਇਸ ਸਬੰਧੀ ਜਲਦ ਕਦਮ ਚੁੱਕੇ ਜਾਣੇ ਜ਼ਰੂਰੀ ਹੈ।