ਪਹਾੜਾਂ 'ਚ ਪੈ ਰਹੇ ਭਾਰੀ ਮੀਂਹ ਦਰਮਿਆਨ ਪੰਜਾਬ ਲਈ ਜਾਰੀ ਹੋਇਆ ਅਲਰਟ
(3).jpg)
ਅਗਸਤ ਮਹੀਨੇ ਦੇ ਪਹਿਲੇ ਦਿਨ ਸਵੇਰ ਤੋਂ ਪਏ ਮੀਂਹ ਕਾਰਨ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਜੁਲਾਈ ਦੇ ਆਖਰੀ ਦਿਨ ਬੁੱਧਵਾਰ ਨੂੰ ਵੀ ਮਾਨਸੂਨ ਕਮਜ਼ੋਰ ਰਿਹਾ ਸੀ। ਮੌਸਮ ਵਿਭਾਗ ਵੱਲੋਂ ਭਾਰੀ ਬਰਸਾਤ ਦੀ ਚਿਤਾਵਨੀ ਦੇ ਬਾਵਜੂਦ ਬੱਦਲਾਂ ਨੇ ਜ਼ੋਰਦਾਰ ਬਰਸਾਤ ਨਹੀਂ ਕੀਤੀ। ਹਲਕੀ ਤੋਂ ਦਰਮਿਆਨੀ ਬਾਰਿਸ਼ ਕੁਝ ਥਾਵਾਂ 'ਤੇ ਹੀ ਦਰਜ ਕੀਤੀ ਗਈ। ਵੀਰਵਾਰ ਨੂੰ ਬਠਿੰਡਾ, ਜਲਾਲਾਬਾਦ ਅਤੇ ਮੁਕਤਸਰ ਵਿਚ ਭਾਰੀ ਮੀਂਹ ਕਾਰਣ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ। ਵੀਰਵਾਰ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਸੰਤਰੀ ਅਤੇ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ 2 ਅਗਸਤ ਤੱਕ ਦਿੱਲੀ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕੱਲ੍ਹ ਹੋਈ ਭਾਰੀ ਬਾਰਸ਼ ਕਾਰਨ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵਿਭਾਗ ਅਨੁਸਾਰ, ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਤਾਪਮਾਨ 26 ਤੋਂ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਬੀਤੀ ਰਾਤ ਰਾਜ ਭਰ ਵਿਚ ਭਾਰੀ ਮੀਂਹ ਪਿਆ ਅਤੇ ਕਈ ਇਲਾਕਿਆਂ ਵਿਚ ਬੱਦਲ ਫਟਣ ਦੀ ਸੂਚਨਾ ਹੈ। ਕੁੱਲੂ ਦੇ ਨਿਰਮੰਡ 'ਚ ਬੱਦਲ ਫਟਣ ਤੋਂ ਬਾਅਦ ਬਾਗੀ ਪੁਲ ਦੇ ਆਲੇ-ਦੁਆਲੇ ਵਾਹਨ ਅਤੇ ਘਰ ਵਹਿ ਗਏ। ਇਸ ਦੇ ਨਾਲ ਹੀ ਮਨਾਲੀ 'ਚ ਬਿਆਸ ਦਰਿਆ ਮੁੜ ਆਪਣਾ ਰੁਖ ਬਦਲ ਕੇ ਹਾਈਵੇਅ ‘ਤੇ ਆ ਗਿਆ ਹੈ। ਇਸੇ ਤਰ੍ਹਾਂ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਬੱਦਲ ਫਟਣ ਕਾਰਨ ਚੰਡੀਗੜ੍ਹ ਮਨਾਲੀ ਹਾਈਵੇਅ ਕਈ ਥਾਵਾਂ ’ਤੇ ਬੰਦ ਹੈ ਅਤੇ ਹੁਣ ਤੱਕ ਕੁੱਲ 52 ਲੋਕ ਲਾਪਤਾ ਹਨ। ਸ਼ਿਮਲਾ ਵਿਚ 36 ਲੋਕ ਲਾਪਤਾ ਹਨ। ਮੌਜੂਦਾ ਬਣੇ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਕੁੱਲੂ ਜ਼ਿਲ੍ਹੇ ਦੇ ਮਣੀਕਰਨ ਦੇ ਮਲਾਨਾ ਪਿੰਡ 'ਚ ਬਣੇ ਪਾਵਰ ਪ੍ਰੋਜੈਕਟ ਦਾ ਬੰਨ੍ਹ ਟੁੱਟ ਗਿਆ ਹੈ ਅਤੇ ਘਾਟੀ ਵਿਚ ਹੜ੍ਹ ਆ ਗਿਆ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।