ਸਰਪੰਚ ਬਣਨ ਮਗਰੋਂ ਐਮੀ ਵਿਰਕ ਦੇ ਪਿਤਾ ਦੇ ਬੋਲ, ਸ਼ਰੇਆਮ ਆਖੀ ਇਹ ਗੱਲ, ਹਰ ਪਾਸੇ ਹੋਣ ਲੱਗੀ ਚਰਚਾ
.jpg)
ਪਟਿਆਲਾ (ਲਵਪ੍ਰੀਤ ਘੁੰਮਾਣ) : : ਨਾਭਾ ਬਲਾਕ ਦਾ ਪਿੰਡ ਲੋਹਾਰ ਮਾਜਰਾ ਪੰਜਾਬੀ ਗਾਇਕ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ ਕਿਉਂਕਿ ਐਮੀ ਵਿਰਕ ਇਸੇ ਪਿੰਡ ਦੇ ਜੰਮਪਾਲ ਹਨ ਅਤੇ ਹੁਣ ਇਹ ਪਿੰਡ ਹੋਰ ਵੀ ਮਸ਼ਹੂਰ ਹੋ ਗਿਆ ਹੈ ਕਿਉਂਕਿ ਪਿੰਡ ਲੋਹਾਰ ਮਾਜਰਾ ਦੇ ਲੋਕਾਂ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਸਰਬਸੰਮਤੀ ਨਾਲ ਐਮੀ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ 'ਚ ਸਮਾਜ ਭਲਾਈ ਦੇ ਕਾਰਜ ਕਰਦੇ ਆ ਰਹੇ ਹਨ। ਹੁਣ ਪਿੰਡ ਵੱਲੋਂ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਵੱਡੀ ਜਿੰਮੇਵਾਰੀ ਸੌਂਪ ਕੇ ਪਿੰਡ ਦਾ ਸਰਪੰਚ ਸਰਬਸੰਮਤੀ ਦੇ ਨਾਲ ਚੁਣਿਆ ਗਿਆ ਹੈ।
ਪਿੰਡ ਵਾਸੀਆਂ ਦਾ ਧੰਨਵਾਦ ਕੀਤਾ
ਇਸ ਮੌਕੇ ਜਿੱਥੇ ਐਮੀ ਵਿਰਕ ਦਾ ਪਰਿਵਾਰ ਖੁਸ਼ੀਆਂ ਮਨਾ ਰਿਹਾ ਉੱਥੇ ਹੁਣ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ। ਉਨ੍ਹਾਂ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਸਮੇਤ ਪੂਰੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਇਸ ਮੌਕੇ ਐਮੀ ਵਿਰਕ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਇਹ ਫੈਸਲਾ ਪਿੰਡ ਵਾਸੀਆਂ ਵੱਲੋਂ ਲਿਆ ਗਿਆ। ਅਸੀਂ ਪਹਿਲਾਂ ਵੀ ਪਿੰਡ 'ਚ ਮੋਹਰੀ ਹੋ ਕੇ ਕੰਮ ਕਰਵਾਏ ਹਨ ਅਤੇ ਹੁਣ ਜੋ ਨਗਰ ਵੱਲੋਂ ਫ਼ੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਜੋ ਕੰਮ ਕਰਨ ਵਾਲੇ ਹਨ ਉਨ੍ਹਾਂ ਪਹਿਲ ਦੇ ਅਧਾਰ 'ਤੇ ਕਰਵਾ ਕੇ ਨੂੰ ਪਿੰਡ ਦੀ ਨੁਹਾਰ ਬਦਲਾਂਗਾ। ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਮਗਰੋਂ ਐਮੀ ਵਿਰਕ ਨੇ ਵੀ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
ਭਾਈਚਾਰਕ ਸਾਂਝ ਬਣੀ ਰਹੇਗੀ
ਇਸ ਮੌਕੇ ਪਿੰਡ ਦੇ ਪੰਚ ਗੁਰਚਰਨ ਸਿੰਘ ਸੇਖੋਂ ਨੇ ਕਿਹਾ ਕਿ ਜੋ ਫੈਸਲਾ ਨਗਰ ਵੱਲੋਂ ਲਿਆ ਗਿਆ ਹੈ ਇਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਿਆ ਗਿਆ ਹੈ ਕਿਉਂਕਿ ਪਿੰਡ 'ਚ ਸਾਰੀਆਂ ਹੀ ਪਾਰਟੀਆਂ ਦੇ ਨੁਮਾਇੰਦੇ ਹਨ ਪਰ ਫਿਰ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਸਰਬ ਸੰਮਤੀ ਨਾਲ ਸਰਪੰਚ ਚੁਣਨ ਦੇ ਨਾਲ ਪਿੰਡ 'ਚ ਭਾਈਚਾਰਕ ਸਾਂਝ ਬਣੀ ਰਹੇਗੀ। ਇਸ ਮੌਕੇ 'ਤੇ ਐਮੀ ਵਿਰਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿਉਂਕਿ ਇਹ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਹੁਣ ਪਿੰਡ ਵਾਸੀਆਂ ਦੇ ਵੱਲੋਂ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬਸੰਮਤੀ ਨਾਲ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਪਿੰਡ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਸਰਪੰਚ ਚੁਣਿਆ ਗਿਆ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।