ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਮਹੀਨੇ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਦੇ ਏ. ਜੀ. ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਏ. ਜੀ. ਨੇ 3 ਹਫ਼ਤਿਆਂ ਦਾ ਸਮਾਂ ਮੰਗਿਆ ਹੈ ਕਿਉਂਕਿ ਇਸ ਨਾਲ ਜੁੜਿਆ ਇਕ ਮਾਮਲਾ ਸੁਪਰੀਮ ਕੋਰਟ 'ਚ ਵੀ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ’ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਪੰਜਾਬ ਸਰਕਾਰ ਨੇ ਪਿਛਲੇ ਸਾਲ ਪੰਚਾਇਤਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ 11 ਅਗਸਤ, 2023 ਨੂੰ ਭੰਗ ਕਰ ਦਿੱਤਾ ਸੀ, ਜਿਸ ਕਾਰਨ ਜ਼ਿਆਦਾਤਰ ਸਰਪੰਚ ਇਸ ਦੇ ਵਿਰੋਧ ’ਚ ਆ ਗਏ ਸਨ।
ਉਨ੍ਹਾਂ ਦਾ ਕਹਿਣਾ ਸੀ ਕਿ 6 ਮਹੀਨੇ ਪਹਿਲਾਂ ਸਰਕਾਰ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ। ਇਹ ਚੋਣਾਂ ਵੱਖ-ਵੱਖ ਸਿਆਸੀ ਪਾਰਟੀਆਂ ਲਈ ਕਾਫ਼ੀ ਚੁਣੌਤੀ ਪੂਰਨ ਹੋਣਗੀਆਂ, ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ’ਚ ਜੁੱਟੀਆਂ ਹੋਈਆਂ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ