Big relief to the Punjabi people of the Punjab government
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜ਼ਮੀਨ ਦੀ ਫਰਦ ਲੈਣ ਦੀ ਸਹੂਲਤ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫਾਜ਼ਿਲਕਾ ਡਿਪਟੀ ਕਮਿਸਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ ਦੀ ਸਹੂਲਤ ਸਿਰਫ਼ ਫਰਦ ਕੇਂਦਰਾਂ ’ਚ ਹੀ ਸੀ ਅਤੇ ਇਹ ਫਰਦ ਕੇਂਦਰ ਤਹਿਸੀਲ ਜਾਂ ਉਪ ਤਹਿਸੀਲ ਪੱਧਰ ’ਤੇ ਹੀ ਸਨ ਪਰ ਸੇਵਾ ਕੇਂਦਰਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਇਹ ਦੂਰ-ਦਰਾਜ ਦੇ ਪਿੰਡਾਂ ਦੇ ਲੋਕਾਂ ਦੇ ਵੀ ਨੇੜੇ ਸਥਿਤ ਹਨ। ਇਸ ਦੇ ਤਹਿਤ ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਫਰਦ ਲੈਣ ਦੀ ਸਹੂਲਤ ਸ਼ੁਰੂ ਹੋ ਗਈ ਹੈ।ਇਸ ਤਰ੍ਹਾਂ ਹੁਣ ਸਰਕਾਰ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਉਪਲਬੱਧ ਹੋਣਗੀਆਂ।