ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।CM ਮਾਨ ਨੇ ਟਵੀਟ ਕੀਤਾ, "ਆਖ਼ਿਰ ਸੱਚਾਈ ਦੀ ਹੋਈ ਜਿੱਤ... 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ... ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ...ਇਨਕਲਾਬ ਜ਼ਿੰਦਾਬਾਦ।"
156 ਦਿਨਾਂ ਬਾਅਦ ਮਿਲੀ ਜ਼ਮਾਨਤ
ਦੱਸ ਦਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ
ਅਮਰੀਕਾ ਤੋਂ ਕੱਢੇ 205 ਭਾਰਤੀ ਅੱਜ ਪਹੁੰਚਣਗੇ ਅੰਮ੍ਰਿਤਸਰ, ਏਅਰਪੋਰਟ 'ਤੇ ਏਜੰਸੀਆਂ ਅਲਰਟ