ਕ੍ਰਿਕਟਰ ਭੱਜੀ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ ਤੇ ਚੁੱਕੇ ਬੋਰੇ

ਧੁੱਸੀ ਬੰਨ੍ਹ ’ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਕੁੱਝ ਲੋਕ ਹੜ੍ਹਾਂ ਨੂੰ ਵੀ ਸਿਆਸੀ ਮੁੱਦਾ ਬਣਾ ਰਹੇ ਹਨ, ਜਦਕਿ ਇਹ ਮੌਕਾ ਰਾਜਨੀਤੀ ਕਰਨ ਦਾ ਨਹੀਂ, ਸਗੋਂ ਹਰ ਪੀੜਤਾਂ ਦੀ ਹਰ ਪੱਖ ਤੋਂ ਮਦਦ ਕਰਨ ਦਾ ਹੈ। ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕ੍ਰਿਕਟਰ ਹਰਭਜਨ ਭੱਜੀ ਨੇ ਕਿਹਾ ਕਿ ਉਹ ਆਪਣੇ ਐੱਮ. ਪੀ. ਲੈਂਡ ਫੰਡਜ਼ ਵਿਚੋਂ ਹੀ ਨਹੀਂ, ਸਗੋਂ ਆਪਣੇ ਨਿੱਜੀ ਪੈਸਿਆਂ ਵਿਚੋਂ ਵੀ ਪੀੜਤ ਲੋਕਾਂ ਦੀ ਮੱਦਦ ਕਰਨ ਲਈ ਤਿਆਰ ਹਨ। ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਆਪਣੇ ਹਮਰੁਤਬਾ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਟਰਾਲੀ ’ਤੇ ਚੜ੍ਹ ਕੇ ਮਿੱਟੀ ਦੇ ਬੋਰੇ ਨੌਜਵਾਨਾਂ ਨੂੰ ਚੁਕਵਾਏ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।