ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਕੀਤੀਆਂ PM ਮੋਦੀ ਦੀਆਂ ਤਾਰੀਫ਼ਾਂ, ਆਖਿਆ ਤੁਸੀਂ Perfect ਸੀਟ 'ਤੇ ਬੈਠੇ
ਐਂਟਰਟੇਨਮੈਂਟ ਡੈਸਕ(lavv) - ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹਨ। ਉਹ ਅਕਸਰ ਆਪਣੀਆਂ ਖ਼ੂਬਸੂਰਤ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੀ ਹਨ ਪਰ ਹੁਣ ਰੀਨਾ ਨੇ ਕੁਝ ਅਜਿਹਾ ਕੀਤਾ, ਜਿਸ ਕਾਰਨ ਉਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਦਰਅਸਲ, ਰੀਨਾ ਰਾਏ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਨਾਲ ਰੀਨਾ ਰਾਏ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ। ਉਸ ਨੇ PM ਮੋਦੀ ਦੀ ਤਾਰੀਫ਼ ਕਰਦਿਆਂ ਲਿਖਿਆ- ''ਤੁਸੀਂ Perfect ਸੀਟ 'ਤੇ ਬੈਠੇ ਹੋ।'' ਨਾਲ ਹੀ ਰੀਨਾ ਰਾਏ ਨੇ ਮੋਦੀ ਨੂੰ ਵੀ ਟੈਗ ਕੀਤਾ। ਦੱਸਣਯੋਗ ਹੈ ਕਿ ਦੀਪ ਸਿੱਧੂ ਅਤੇ ਰੀਨਾ ਰਾਏ ਪੰਜਾਬੀ ਫ਼ਿਲਮ ‘ਰੰਗ ਦੇ ਪੰਜਾਬ’ ‘ਚ ਇਕੱਠੇ ਨਜ਼ਰ ਆਏ ਸਨ। ਰੀਨਾ ਰਾਏ ਅਕਸਰ ਹੀ ਦੀਪ ਸਿੱਧੂ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਾਬਿਲੇਗ਼ੌਰ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਇੱਕ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ ਸੀ। ਉਸ ਸਮੇਂ ਉਸ ਦੀ ਪ੍ਰੇਮਿਕਾ ਰੀਨਾ ਰਾਏ ਵੀ ਉਸ ਨਾਲ ਸੀ। ਹਾਲਾਂਕਿ ਇਸ ਭਿਆਨਕ ਹਾਸਦੇ 'ਚ ਅਦਾਕਾਰਾ ਦੀ ਜਾਨ ਬਾਲ-ਬਾਲ ਬਚੀ ਸੀ।