ਡਾ.ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨਾ ਇੱਕ ਗਹਿਰੀ ਸਾਜਿਸ਼ ਦਾ ਹਿੱਸਾ - ਐਡ.ਗੁਰਵਿੰਦਰ ਕਾਂਸਲ
ਪਟਿਆਲਾ(ਲਵਪ੍ਰੀਤ ਘੁੰਮਾਣ )ਪਿੱਛਲੇ ਦਿਨੀ ਗਣਤੰਤਰ ਦਿਵਸ ਦੇ ਮੌਕੇ ‘ਤੇ ‘ਗੁਰੂ ਕੀ ਨਗਰੀ’ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਰਾਸਤੀ ਮਾਰਗ ‘ਤੇ ਸੁਸ਼ੋਭਿਤ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੇ ਬੁੱਤ ਨੂੰ ਸ਼ਰਾਰਤੀ ਅਨਸਰ ਵੱਲੋਂ ਤੋੜਨਾ ਅਤੇ ਨੁਕਸਾਨ ਪਹੁੰਚਾਏ ਜਾਣ ਦੀ ਮੰਦਭਾਗੀ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਹਨੀ ਘੱਟ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪਟਿਆਲਾ ਜਿਲ੍ਹਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਨੇ ਕਰਦੇ ਹੋਏ ਕਿਹਾ ਅਜਿਹੇ ਫ਼ਿਰਕਾਪ੍ਰਸਤ ਲੋਕ ਸਾਡੇ ਹਸਦੇ ਵੱਸਦੇ ਸਮਾਜ ਲਈ ਵੱਡਾ ਖ਼ਤਰਾ ਹਨ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਬਰੀਕੀ ਨਾਲ ਤਫ਼ਤੀਸ਼ ਕਰਨ ਅਤੇ ਇਸ ਘਟਨਾ ਦੇ ਪਿੱਛੇ ਦੀਆਂ ਤਾਕਤਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਅਤੇ ਪ੍ਰਸ਼ਾਸਨ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਲੋਕ ਕੌਣ ਹਨ ਅਤੇ ਅਜਿਹਾ ਕਰਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ। ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।