ਪੰਜਾਬੀ ’ਵਰਸਿਟੀ ਵਿੱਚ 62 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੀ ਜਾਂਚ ਮੁਕੰਮਲ ਹੋਣ ਨੇੜੇ

ਪੰਜਾਬੀ ਯੂਨੀਵਰਸਿਟੀ ਵਿੱਚ ਭਰਤੀ ਕੀਤੇ 62 ਸਹਾਇਕ ਪ੍ਰੋਫੈਸਰਾਂ ਦਾ ਮਾਮਲਾ ਵਿਜੀਲੈਂਸ ਕੋਲ ਪੜਤਾਲ ਅਧੀਨ ਹੈ। ਇਸ ਦੇ ਕਈ ਪੱਖ ਸਾਹਮਣੇ ਆਏ ਹਨ। ਪ੍ਰੋਫੈਸਰਾਂ ਦੀ ਨਿਯੁਕਤੀ ਲਈ ਬਣਾਈਆਂ ਗਈਆਂ ਕਮੇਟੀਆਂ ਵੀ ਸ਼ੱਕ ਦੇ ਘੇਰੇ ਵਿੱਚ ਹਨ। ਇਸ ਬਾਬਤ ਵਿਜੀਲੈਂਸ ਦੇ ਐੱਸਐੱਸਪੀ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੇਸ ਪੜਤਾਲ ਅਧੀਨ ਹੈ। ਇਸ ਵਿਚ ਕਈ ਪਹਿਲੂ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਭਰਤੀ ਵਿੱਚ ਕਈ ਨਿਯਮ ਛਿੱਕੇ ਟੰਗੇ ਗਏ ਹਨ, ਪਰ ਅਜੇ ਤੱਕ ਉਹ ਇਸ ਬਾਰੇ ਪੂਰੀ ਤਰ੍ਹਾਂ ਹਰ ਪਹਿਲੂ ਨਸ਼ਰ ਨਹੀਂ ਕਰ ਸਕਦੇ ਕਿਉਂਕਿ ਕੁਝ ਕਾਰਨ ਅਦਾਲਤ ਦੇ ਹਨ ਜਿਨ੍ਹਾਂ ਕਰਕੇ ਪੜਤਾਲ ਪੂਰੀ ਹੋਣ ਦੇ ਬਾਵਜੂਦ ਅਜੇ ਅਮਲ ਤੋਂ ਦੂਰ ਹੈ, ਪਰ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਅਗਲੇ ਹਫ਼ਤੇ ਤੱਕ ਉਹ ਆਪਣੇ ਅਮਲ ਵੱਲ ਵਧ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿਚ ਸ਼੍ਰੋਮਣੀ ਅਕਾਲੀ ਸਰਕਾਰ ਸਮੇਂ ਕਾਫ਼ੀ ਭਰਤੀਆਂ ਕੀਤੀਆਂ ਗਈਆਂ ਸਨ। ਇਸ ਵਿੱਚ ਸਿਰਫ਼ ਸਹਾਇਕ ਪ੍ਰੋਫੈਸਰ ਹੀ ਨਹੀਂ ਸਗੋਂ ਕਲਰਕ, ਸਹਾਇਕ, ਪਬਲੀਕੇਸ਼ਨ ਬਿਊਰੋ ਵਿਚ, ਪ੍ਰੀਖਿਆ ਸ਼ਾਖਾ ਵਿਚ ਹੋਰ ਕਈ ਵਿਭਾਗਾਂ ਵਿਚ ਭਰਤੀਆਂ ਹੋਈਆਂ ਸਨ, ਜਿਸ ਵਿਚ ਕਈ ਅਸਰ ਰਸੂਖ਼, ਸੱਤਾਧਾਰੀ ਪਾਰਟੀ ਦੇ ਆਗੂਆਂ ਦੀਆਂ ਸਿਫ਼ਾਰਸ਼ਾਂ ਤੇ ਕਈ ਸਾਰੇ ਪੱਤਰਕਾਰਾਂ ਦੀਆਂ ਘਰਵਾਲੀਆਂ ਤੇ ਭਾਈ ਭਤੀਜੇ ਵੀ ਭਰਤੀ ਕੀਤੇ ਗਏ ਸਨ ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਸੁਪਰਵਾਈਜ਼ਰ ਰੁਪਿੰਦਰ ਸਿੰਘ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ’ਤੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਤੇ ਆਪਣੀ ਸੇਵਾਦਾਰਨੀ ਕੁਲਦੀਪ ਕੌਰ ਦੇ ਨਾਮ ਤੇ’ ਲੱਖਾਂ ਰੁਪਏ ਹੜੱਪਣ ਦਾ ਦੋਸ਼ ਹੈ।
ਜ਼ਿਲ੍ਹਾ ਅਦਾਲਤ ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਸੰਪਤੀ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਸਮਨਜੋਤ ਸਿੰਘ ਵੱਲੋਂ ਨਗਰ ਨਿਗਮ ਖ਼ਿਲਾਫ਼ ਕੀਤੇ ਕੇਸ 'ਚ ਫੈਸਲੇ ਦੇ ਅਮਲ ਦੇ ਤੌਰ 'ਤੇ ਕੀਤੀ ਗਈ ਹੈ
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।