ਕਿਸਾਨਾਂ ਦਾ ਐਲਾਨ, 3 ਅਕਤੂਬਰ ਨੂੰ ਪੂਰੇ ਦੇਸ਼ ’ਚ ਕਰਨਗੇ ਰੇਲ ਟ੍ਰੈਕ ਜਾਮ
.jpg)
ਪੰਧੇਰ ਨੇ ਕਿਹਾ ਕਿ ਕਿਸਾਨਾਂ ’ਤੇ ਤਾਕਤ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਨੌਜਵਾਨ ਕਿਸਾਨ ਸ਼ੁੱਭਕਰਨ ਸ਼ਹੀਦ ਹੋ ਗਿਆ। ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋਈ। ਕਿਸਾਨ ਭਵਿੱਖ ’ਚ ਇਕ ਹੋ ਕੇ ਮਜ਼ਬੂਤ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਐੱਮ. ਐੱਸ. ਪੀ. ’ਤੇ ਗਾਰੰਟੀ ਕਾਨੂੰਨ, ਕਿਸਾਨਾਂ ਦੇ ਕਰਜ਼ੇ ’ਤੇ ਕਿਸਾਨਾਂ ਦੇ ਹੱਕ ’ਚ ਫੈਸਲਾ ਅਤੇ ਸ਼ਹੀਦ ਸ਼ੁੱਭਕਰਨ ਨੂੰ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੇ ਗਏ ਅੰਦੋਲਨ ਦੌਰਾਨ ਉਨ੍ਹਾਂ ’ਤੇ ਹੋਏ ਜ਼ੁਲਮ ਦਾ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਬਦਲਾ ਲੈਣ ਦਾ ਸਮਾਂ ਆ ਗਿਆ ਹੈ।ਉਨ੍ਹਾਂ ਕਿਹਾ ਕਿ ਦਿੱਲੀ ’ਚ ਚੱਲੇ ਅੰਦੋਲਨ ਨੂੰ 223 ਦਿਨ ਹੋ ਗਏ ਹਨ। ਮੋਰਚੇ ਨੇ ਫ਼ੈਸਲਾ ਲਿਆ ਸੀ ਕਿ ਹਰਿਆਣਾ ’ਚ ਚੋਣਾਂ ਹੋਣ ਤੋਂ ਪਹਿਲਾਂ 2 ਵੱਡੀਆਂ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ। ਇਕ ਪੰਚਾਇਤ ਪਹਿਲਾਂ ਹੋ ਚੁੱਕੀ ਹੈ ਅਤੇ ਦੂਜੀ ਅੱਜ ਪਿਪਲੀ ਅਨਾਜ ਮੰਡੀ ’ਚ ਹੋਈ। ਉਨ੍ਹਾਂ ਨੇ ਦੁੱਖ ਜ਼ਾਹਿਰ ਕੀਤਾ ਕਿ ਲਖੀਮਪੁਰ ਖੀਰੀ ਕਾਂਡ ਦੇ ਗਵਾਹਾਂ ’ਤੇ ਹਮਲੇ ਕੀਤੇ ਜਾ ਰਹੇ ਹਨ।ਕਿਸਾਨ-ਮਜ਼ਦੂਰ ਮੋਰਚੇ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੰਦੋਲਨ ਦੌਰਾਨ ਜਿਸ ਤਰੀਕੇ ਨਾਲ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ ਸਨ, ਉਸ ਦਾ ਕਿਸਾਨ ਹਿਸਾਬ ਜ਼ਰੂਰ ਲੈਣਗੇ। ਕਿਸਾਨ ਹੁਣ ਅਜਿਹੀ ਨੀਤੀ ਬਣਾਉਣਗੇ ਕਿ ਕੋਈ ਵੀ ਸਿਆਸੀ ਪਾਰਟੀ ਉਨ੍ਹਾਂ ਵੱਲ ਅੱਖ ਚੁੱਕ ਕੇ ਨਹੀਂ ਵੇਖੇਗੀ।ਮਹਾਪੰਚਾਇਤ ਨੂੰ ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਅਮਰਜੀਤ ਮੋਹੜੀ, ਰਾਜਸਥਾਨ ਦੇ ਕਿਸਾਨ ਨੇਤਾ ਰਣਜੀਤ ਰਾਜੂ, ਕਿਸਾਨ-ਮਜ਼ਦੂਰ ਸੰਗਠਨ ਦੇ ਸੂਬਾ ਪ੍ਰਧਾਨ ਉਮੇਦ ਸਿੰਘ ਫੌਗਾਟ, ਕਿਸਾਨ ਨੇਤਾ ਜਸਵਿੰਦਰ ਸਿੰਘ ਲੌਂਗੋਵਾਲ ਸਮੇਤ ਸ਼ਹੀਦ ਭਗਤ ਕਿਸਾਨ ਯੂਨੀਅਨ ਦੇ ਸੂਬਾਈ ਬੁਲਾਰੇ ਜੈਭਗਵਾਨ ਕਾਲਾ, ਸੂਬਾ ਜਨਰਲ ਸਕੱਤਰ ਸੰਜੀਵ ਆਲਮਪੁਰ, ਕਿਸਾਨ ਨੇਤਾ ਨਵਦੀਪ ਸਿੰਘ ਜਲਬੇਹੜਾ, ਬੀਬੀ ਹਰਜਿੰਦਰ ਕੌਰ, ਕਿਸਾਨ ਨੇਤਾ ਰਜਿੰਦਰ ਸਿੰਘ ਚੌਸਾਲਾ ਸਮੇਤ ਅਨੇਕ ਕਿਸਾਨ ਨੇਤਾਵਾਂ ਨੇ ਸੰਬੋਧਨ ਕੀਤਾ।
ਜ਼ਿਲ੍ਹਾ ਅਦਾਲਤ ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਸੰਪਤੀ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਸਮਨਜੋਤ ਸਿੰਘ ਵੱਲੋਂ ਨਗਰ ਨਿਗਮ ਖ਼ਿਲਾਫ਼ ਕੀਤੇ ਕੇਸ 'ਚ ਫੈਸਲੇ ਦੇ ਅਮਲ ਦੇ ਤੌਰ 'ਤੇ ਕੀਤੀ ਗਈ ਹੈ
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।