ਪੰਜਾਬ ਵਿੱਚ ਹੜ੍ਹ ਦਾ ਪਾਣੀ ਘੱਟਣਾ ਸ਼ੁਰੂ ਹੋ ਗਿਆ ਹੈ ਪਰ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਅਜੇ ਖਤਮ ਨਹੀਂ ਹੋਈਆਂ ਹਨ। ਰਾਜ ਦੇ ਸਿਹਤ ਵਿਭਾਗ ਨੇ ਪਹਿਲਾਂ ਹੀ ਬਿਮਾਰੀ ਫੈਲਣ ਦੇ ਵਧਦੇ ਖ਼ਤਰੇ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਚਮੜੀ ਦੇ ਰੋਗ, ਪਾਣੀ ਅਤੇ ਭੋਜਨ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡੇਂਗੂ, ਹੈਜ਼ਾ, ਟਾਈਫਾਈਡ, ਦਸਤ ਅਤੇ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦਾ ਖ਼ਤਰਾ ਹੈ।
ਸਾਫ਼ ਪੀਣ ਵਾਲੇ ਪਾਣੀ ਦੀ ਘਾਟ, ਅਸੁਰੱਖਿਅਤ ਭੋਜਨ, ਲੰਬੇ ਸਮੇਂ ਤੱਕ ਖੜ੍ਹੇ ਹੜ੍ਹ ਦੇ ਪਾਣੀ ਦੇ ਸੰਪਰਕ ਵਿੱਚ ਆਉਣਾ ਅਤੇ ਸਫਾਈ ਸਹੂਲਤਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਹਨ। ਇਸ ਨਾਲ ਬਿਮਾਰੀਆਂ ਦੇ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਆਮ ਪਾਣੀ ਦੇ ਸਰੋਤ ਹੁਣ ਸੁਰੱਖਿਅਤ ਨਹੀਂ ਰਹੇ। ਰਾਜ ਵਿੱਚ ਭਿਆਨਕ ਹੜ੍ਹਾਂ ਕਾਰਨ ਦੋ ਹੋਰ ਲੋਕਾਂ ਦੀ ਮੌਤ ਨਾਲ ਮੌਤਾਂ ਦੀ ਗਿਣਤੀ 48 ਤੱਕ ਪਹੁੰਚ ਗਈ ਹੈ, ਜਦੋਂ ਕਿ 1.76 ਲੱਖ ਹੈਕਟੇਅਰ ਖੇਤਰ ਵਿੱਚ ਫਸਲਾਂ ਤਬਾਹ ਹੋ ਗਈਆਂ ਹਨ। ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.39 ਫੁੱਟ ਦਰਜ ਕੀਤਾ ਗਿਆ ਹੈ। ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ 'ਚ ਖਤਰੇ ਦਾ ਨਿਸ਼ਾਨ 1680 ਫੁੱਟ 'ਤੇ ਹੈ। ਹਾਲਾਂਕਿ ਇਸ ਵੇਲੇ ਭਾਖੜਾ ਡੈਮ ਖਤਰੇ ਦੇ ਨਿਸ਼ਾਨ ਤੋਂ ਲਗਭਗ 2.60 ਫੁੱਟ ਹੇਠਾਂ ਹੈ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਚਾਰ ਫਲੱਡ ਗੇਟ ਸੱਤ-ਸੱਤ ਫੁੱਟ ਤੱਕ ਖੋਲ੍ਹੇ ਗਏ ਹਨ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 55,388 ਕਿਊਸਿਕ ਹੈ। ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਕੁੱਲ 66,863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਵੱਖ-ਵੱਖ ਨਹਿਰਾਂ ਅਤੇ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਹਾਈਡਲ ਨਹਿਰ ਵਿੱਚ ਪਾਣੀ ਦਾ ਪੱਧਰ 9,000 ਕਿਊਸਿਕ ਅਤੇ ਆਨੰਦਪੁਰ ਹਾਈਡਲ ਨਹਿਰ ਵਿੱਚ ਪਾਣੀ ਦਾ ਪੱਧਰ 9,000 ਕਿਊਸਿਕ ਹੈ। ਸਤਲੁਜ ਦਰਿਆ ਵਿੱਚ ਇਸ ਵੇਲੇ 47,000 ਕਿਊਸਿਕ ਪਾਣੀ ਵਗ ਰਿਹਾ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਅਕ ਅਦਾਰਿਆਂ ਸੰਬੰਧੀ ਜ਼ਰੂਰੀ ਜਾਣਕਾਰੀ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਆਪਣੇ ਐਕਸ ਹੈਂਡਲ 'ਤੇ ਉਨ੍ਹਾਂ ਲਿਖਿਆ ਹੈ- ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੀਆਂ ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਵਿੱਚ ਕਲਾਸਾਂ 9 ਸਤੰਬਰ ਤੋਂ ਸ਼ੁਰੂ ਹੋਣਗੀਆਂ।
ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਤੋਂ ਇਲਾਵਾ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ 'ਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸਐਮਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।