ਨਵੀਂ ਦਿੱਲੀ- ਦਿੱਲੀ ਵਿਚ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਈ ਹਿੱਸਿਆਂ 'ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਵੀਰਵਾਰ ਦੀ ਸਵੇਰ ਨੂੰ ਆਵਾਜਾਈ ਪ੍ਰਭਾਵਿਤ ਹੋਈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ 3 ਡਿਗਰੀ ਘੱਟ ਹੈ। ਸਵੇਰੇ 8.30 ਵਜੇ ਨਮੀ ਦਾ ਪੱਧਰ 100 ਫੀਸਦੀ ਸੀ। ਰਾਸ਼ਟਰੀ ਰਾਜਧਾਨੀ ਲਈ ਪ੍ਰਤੀਨਿਧੀ ਅੰਕੜੇ ਪ੍ਰਦਾਨ ਕਰਨ ਵਾਲੀ ਸਫਦਰਜੰਗ ਆਬਜ਼ਰਵੇਟਰੀ ਨੇ ਵੀਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ 'ਚ 77.1 ਮਿਲੀਮੀਟਰ ਮੀਂਹ ਦਰਜ ਕੀਤਾ।
IMD ਨੇ ਦਿਨ ਦੇ ਦੌਰਾਨ ਮੱਧਮ ਮੀਂਹ ਜਾਂ ਗਰਜ ਨਾਲ ਮੀਂਹ ਦੇ ਨਾਲ ਬੱਦਲਵਾਈ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਪੁਲਸ ਨੇ ਪਾਣੀ ਵਿਚ ਡੁੱਬੀਆਂ ਸੜਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਯਾਤਰੀਆਂ ਨੂੰ ਉਸ ਮੁਤਾਬਕ ਆਪਣੀ ਯਾਤਰਾ ਦੀ ਯੋਜਨਾ ਬਣਾਉਣ ਲਈ ਕਿਹਾ। ਟ੍ਰੈਫਿਕ ਪੁਲਸ ਨੇ ਦੱਸਿਆ ਕਿ ਜੀ. ਟੀ. ਕੇ ਡਿਪੂ ਨੇੜੇ ਪਾਣੀ ਭਰਨ ਕਾਰਨ ਜੀ. ਟੀ. ਕੇ ਰੋਡ ਦੇ ਦੋਵੇਂ ਰੂਟਾਂ, ਮੁਕਰਬਾ ਚੌਕ ਤੋਂ ਆਜ਼ਾਦਪੁਰ ਚੌਕ ਤੱਕ ਅਤੇ ਇਸ ਦੇ ਉਲਟ ਆਵਾਜਾਈ ਪ੍ਰਭਾਵਿਤ ਹੁੰਦੀ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ) ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ (AQI) 60 ਫ਼ੀਸਦੀ ਦਰਜ ਕੀਤਾ ਗਿਆ, ਜੋ ਕਿ 'ਤਸੱਲੀਬਖਸ਼' ਸ਼੍ਰੇਣੀ ਵਿਚ ਆਉਂਦਾ ਹੈ। ਦੱਸ ਦੇਈਏ ਕਿ 0 ਅਤੇ 50 ਦੇ ਵਿਚਕਾਰ AQI 'ਚੰਗਾ' ਹੈ, 51 ਤੋਂ 100 ਵਿਚਕਾਰ 'ਤਸੱਲੀਬਖਸ਼', 101 ਤੋਂ 200 ਵਿਚਕਾਰ 'ਮੱਧਮ', 201 ਤੋਂ 300 ਵਿਚਕਾਰ 'ਖਰਾਬ', 301 ਤੋਂ 400 'ਬਹੁਤ ਖਰਾਬ' ਹੈ ਅਤੇ 401 ਤੋਂ 500 ਨੂੰ 'ਗੰਭੀਰ' ਮੰਨਿਆ ਜਾਂਦਾ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ