ਇੰਗਲੈਂਡ ਦੇ ਸਾਬਕਾ ਬੱਲੇਬਾਜ਼ ਗ੍ਰਾਹਮ ਥੋਰਪ ਦਾ ਦਿਹਾਂਤ, ਦੋ ਸਾਲਾਂ ਤੋਂ ਗੰਭੀਰ ਬਿਮਾਰੀ ਨਾਲ ਸਨ ਪੀੜਤ
.jpg)
2022 ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਇੰਗਲੈਂਡ ਅਤੇ ਸਰੀ ਦੇ ਸਾਬਕਾ ਬੱਲੇਬਾਜ਼ ਗ੍ਰਾਹਮ ਥੋਰਪ ਦਾ ਦਿਹਾਂਤ ਹੋ ਗਿਆ ਹੈ। ਉਹ 55 ਸਾਲ ਦੇ ਸਨ। ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਇਹ ਜਾਣਕਾਰੀ ਦਿੱਤੀ। ਥੋਰਪੇ, ਜਿਸ ਨੇ 1993 ਤੋਂ 2005 ਤੱਕ ਇੰਗਲੈਂਡ ਲਈ 100 ਟੈਸਟ ਮੈਚ ਖੇਡੇ ਸਨ, 2022 ਵਿੱਚ ਅਫਗਾਨਿਸਤਾਨ ਦਾ ਮੁੱਖ ਕੋਚ ਨਿਯੁਕਤ ਕੀਤੇ ਜਾਣ ਤੋਂ ਕੁਝ ਦਿਨਾਂ ਬਾਅਦ ਗੰਭੀਰ ਰੂਪ ਵਿੱਚ ਬਿਮਾਰ ਹੋ ਗਿਆ ਸੀ ਪਰ ਉਸਦੀ ਡਾਕਟਰੀ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਸ ਬੱਲੇਬਾਜ਼ ਨੇ ਟੈਸਟ ਕ੍ਰਿਕਟ ਵਿੱਚ 44.66 ਦੀ ਔਸਤ ਨਾਲ 6744 ਦੌੜਾਂ ਬਣਾਈਆਂ, ਜਿਸ ਵਿੱਚ 16 ਸੈਂਕੜੇ ਵੀ ਸ਼ਾਮਲ ਹਨ। ਈਸੀਬੀ ਨੇ ਇੱਕ ਬਿਆਨ ਵਿੱਚ ਕਿਹਾ, 'ਬਹੁਤ ਦੁੱਖ ਦੇ ਨਾਲ ਈਸੀਬੀ ਇਹ ਖ਼ਬਰ ਸਾਂਝੀ ਕਰਦਾ ਹੈ ਕਿ ਗ੍ਰਾਹਮ ਥੋਰਪ ਦਾ ਦਿਹਾਂਤ ਹੋ ਗਿਆ ਹੈ।' ਈਸੀਬੀ ਨੇ ਹਾਲਾਂਕਿ ਉਸ ਦੀ ਮੌਤ ਦਾ ਕਾਰਨ ਨਹੀਂ ਦੱਸਿਆ। ਉਸਦੇ ਪਿੱਛੇ ਉਸਦੀ ਪਤਨੀ ਅਮਾਂਡਾ ਅਤੇ ਚਾਰ ਬੱਚੇ ਹੈਨਰੀ, ਅਮੇਲੀਆ, ਕਿਟੀ ਅਤੇ ਐਮਾ ਹਨ।
ਇੰਗਲੈਂਡ ਦੇ ਸਭ ਤੋਂ ਵਧੀਆ ਬੱਲੇਬਾਜ਼ਾਂ ਵਿੱਚੋਂ ਇੱਕ, ਖੱਬੇ ਹੱਥ ਦੇ ਬੱਲੇਬਾਜ਼ ਨੇ 2000-01 ਦੇ ਸੀਜ਼ਨ ਦੌਰਾਨ ਪਾਕਿਸਤਾਨ ਅਤੇ ਸ਼੍ਰੀਲੰਕਾ ਵਿੱਚ ਇੰਗਲੈਂਡ ਦੀਆਂ ਲਗਾਤਾਰ ਦੋ ਸੀਰੀਜ਼ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਬੱਲੇਬਾਜ਼ ਨੇ ਸਰੀ ਲਈ ਕਾਊਂਟੀ ਕ੍ਰਿਕਟ ਖੇਡਿਆ।
ਉਹ 11 ਸਾਲ ਦੀ ਉਮਰ ਵਿੱਚ ਇਸ ਕਾਉਂਟੀ ਵਿੱਚ ਸ਼ਾਮਲ ਹੋਇਆ ਸੀ। ਸਰੀ ਕਾਉਂਟੀ ਕ੍ਰਿਕਟ ਕਲੱਬ ਦੇ ਮੁਖੀ ਓਲੀ ਸਲਿਪਰ ਨੇ ਇੱਕ ਬਿਆਨ ਵਿੱਚ ਕਿਹਾ, 'ਗ੍ਰਾਹਮ ਸਰੀ ਦੇ ਮਹਾਨ ਖਿਡਾਰੀਆਂ ਵਿੱਚੋਂ ਇੱਕ ਹੈ ਅਤੇ ਸਾਨੂੰ ਬਹੁਤ ਦੁੱਖ ਹੈ ਕਿ ਅਸੀਂ ਓਵਲ ਵਿੱਚ ਹੁਣ ਉਸ ਨਾਲ ਦਿਨ ਨਹੀਂ ਬਿਤਾ ਸਕਾਂਗੇ। ਉਸਨੇ ਇੱਕ ਕ੍ਰਿਕਟਰ ਅਤੇ ਇੱਕ ਇਨਸਾਨ ਦੇ ਰੂਪ ਵਿੱਚ ਕਲੱਬ ਲਈ ਅਨਮੋਲ ਯੋਗਦਾਨ ਪਾਇਆ ਹੈ ਅਤੇ ਉਸਦੀ ਬਹੁਤ ਕਮੀ ਮਹਿਸੂਸ ਹੋਵੇਗੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।