ਮਾਣਹਾਨੀ ਕੇਸ 'ਚ ਅਦਾਲਤ 'ਚ ਪੇਸ਼ ਹੋਏ ਸਾਬਕਾ ਮੰਤਰੀ ਬਿਕਰਮ ਮਜੀਠੀਆ
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੇਸ਼ੀ ਤੋਂ ਬਾਅਦ ਸਾਬਕਾ ਮੰਤਰੀ ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਲਿਤ ਪੱਖੀ ਪਾਰਟੀ ਹੋਣ ਦਾ ਦਾਅਵਾ ਕੀਤਾ ਸੀਅਤੇ ਕਿਹਾ ਸੀ ਕਿ ਉਹ ਕਿਸੇ ਦਲਿਤ ਨੂੰ ਉਪ ਮੁੱਖ ਮੰਤਰੀ ਨਿਯੁਕਤ ਕਰੇਗੀ, ਪਰ ਅਜਿਹਾ ਨਹੀਂ ਕੀਤਾ ਗਿਆ। ਨਾਭਾ ਦੇ ਵਿਧਾਇਕ ਦੇਵਮਾਨ ਨੇ ਇਹ ਕਹਿ ਦਿੱਤਾ ਕਿ ਉਹ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਸਭ ਤੋਂ ਵਧੀਆ ਦਾਅਵੇਦਾਰ ਹੈ। ਇਹ ਦਾਅਵਾ ਕਰਨ ਤੋਂ ਬਾਅਦ ਉਸ ਨੂੰ ਪਾਸੇ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੀਟਿੰਗਾਂ ਲਈ ਸੱਦਾ ਦੇਣਾ ਬੰਦ ਕਰ ਦਿੱਤਾ ਹੈ।