ਜ਼ਮੀਨ ਵੇਚਣ ਦਾ ਝਾਂਸਾ ਦੇ ਕੇ ਕੀਤੀ 10.50 ਲੱਖ ਰੁਪਏ ਦੀ ਧੋਖਾਦੇਹੀ

ਪਟਿਆਲਾ (lovepreet)- ਥਾਣਾ ਤ੍ਰਿਪੜੀ ਦੀ ਪੁਲਸ ਨੇ ਜ਼ਮੀਨ ਵੇਚਣ ਦਾ ਝਾਂਸਾ ਦੇ ਕੇ 10 ਲੱਖ 50 ਹਜ਼ਾਰ ਰੁਪਏ ਦੀ ਧੋਖਾਦੇਹੀ ਦੇ ਦੋਸ਼ ’ਚ 4 ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ’ਚ ਡੀਲਰ ਅਵਤਾਰ ਸਿੰਘ ਪੁੱਤਰ ਨਛੱਤਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀਆਨ ਪਿੰਡ ਕਰਹਾਲੀ ਸਾਹਿਬ, ਪ੍ਰੀਤ ਅਮਨ ਪੁੱਤਰ ਪ੍ਰੇਮ ਚੰਦ ਵਾਸੀ ਸੁਨਾਮੀ ਗੇਟ ਪਟਿਆਲਾ, ਅਤੇ ਨਸੀਬ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਅਲੀਪੁਰ ਜੱਟਾਂ ਸ਼ਾਮਲ ਹਨ। ਇਸ ਮਾਮਲੇ ’ਚ ਮਨਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗਲੀ ਨੰ. 4 ਕਮਲ ਕਾਲੋਨੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਮਿਲੀਭੁਗਤ ਕਰ ਕੇ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਵੇਚਣ ਦਾ ਝਾਂਸਾ ਦੇ ਕੇ ਗਿਰਦਾਵਰੀ, ਨਕਸ਼ੇ ਨਾਲ ਛੇਡ਼ਛਾਡ਼ ਕਰ ਕੇ ਅਤੇ ਫਰਜ਼ੀ ਜ਼ਮੀਨ ਮਾਲਕ ਖਡ਼੍ਹਾ ਕਰ ਕੇ ਸ਼ਿਕਾਇਤਕਰਤਾ ਨਾਲ 10,50,000 ਦੀ ਠੱਗੀ ਮਾਰੀ ਹੈ। ਪੁਲਸ ਨੇ ਪਡ਼ਤਾਲ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ 419, 420, 120 ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।